ਪੰਜਾਬ

punjab

ETV Bharat / bharat

ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 'ਚ ਤਬਦੀਲੀਆਂ ਕਰਨ ਦੇ ਦਿੱਤੇ ਸੰਕੇਤ - ਨਾਗਰਿਕਤਾ ਸੋਧ ਬਿੱਲ 'ਚ ਹੋ ਸਕਦੀਆਂ ਨੇ ਤਬਦੀਲੀਆਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 'ਚ ਤਬਦੀਲੀਆਂ ਕੀਤੇ ਜਾਣ ਦੇ ਸੰਕੇਤ ਦਿੱਤੇ ਹਨ। ਉੱਥੇ ਹੀ ਅਮਿਤ ਸ਼ਾਹ ਨੇ ਕਾਂਗਰਸ ਪਾਰਟੀ 'ਤੇ ਨਾਗਰਿਕਤਾ ਸੋਧ ਬਿੱਲ ਵਿਰੁੱਧ ਹਿੰਸਾ ਭੜਕਾਉਣ ਦਾ ਦੋਸ਼ ਲਗਾਇਆ ਸੀ।

ਨਾਗਰਿਕਤਾ ਸੋਧ ਬਿੱਲ 'ਤੇ ਬੋਲੇ ਅਮਿਤ ਸ਼ਾਹ
ਨਾਗਰਿਕਤਾ ਸੋਧ ਬਿੱਲ 'ਤੇ ਬੋਲੇ ਅਮਿਤ ਸ਼ਾਹ

By

Published : Dec 15, 2019, 2:14 PM IST

ਨਵੀਂ ਦਿੱਲੀ : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 'ਚ ਤਬਦੀਲੀਆਂ ਕੀਤੇ ਜਾਣ ਦਾ ਸੰਕੇਤ ਦਿੱਤਾ ਹੈ। ਝਾਰਖੰਡ ਵਿਖੇ ਇੱਕ ਚੋਣ ਰੈਲੀ ਦੌਰਾਨ ਅਮਿਤ ਸ਼ਾਹ ਸ਼ਾਹ ਨੇ ਕਿਹਾ ਕਿ ਉਹ ਕ੍ਰਿਸਮਸ ਤੋਂ ਬਾਅਦ ਇਸ ਮੁੱਦੇ 'ਤੇ ਵਿਚਾਰ ਕਰ ਸਕਦੇ ਹਨ।

ਅਮਿਤ ਸ਼ਾਹ ਨੇ ਉੱਤਰ-ਪੂਰਬ ਦੇ ਲੋਕਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਇਸ ਐਕਟ ਰਾਹੀਂ ਉਨ੍ਹਾਂ ਦੀ ਸੰਸਕ੍ਰਿਤੀ, ਭਾਸ਼ਾ, ਸਮਾਜਿਕ ਪਛਾਣ ਅਤੇ ਰਾਜਨੀਤਿਕ ਅਧਿਕਾਰਾਂ ਉੱਤੇ ਕੋਈ ਪ੍ਰਭਾਵ ਨਹੀਂ ਪਵੇਗਾ।

ਨਾਗਰਿਕਤਾ ਸੋਧ ਬਿੱਲ 'ਤੇ ਬੋਲੇ ਅਮਿਤ ਸ਼ਾਹ

ਗ੍ਰਹਿ ਮੰਤਰੀ ਨੇ ਕਿਹਾ, "ਮੈਂ ਆਸਾਮ ਅਤੇ ਉੱਤਰ ਪੂਰਬ ਦੇ ਹੋਰਨਾਂ ਸੂਬਿਆਂ ਦੇ ਲੋਕਾਂ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਉਨ੍ਹਾਂ ਦੀ ਸਭਿਆਚਾਰਕ, ਸਮਾਜਿਕ ਪਛਾਣ, ਭਾਸ਼ਾ, ਰਾਜਨੀਤਿਕ ਅਧਿਕਾਰਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਹੋਵੇਗਾ ਅਤੇ ਮੋਦੀ ਸਰਕਾਰ ਉਨ੍ਹਾਂ ਦੀ ਰੱਖਿਆ ਕਰੇਗੀ।" ਸ਼ਾਹ ਨੇ ਕਿਹਾ ਕਿ ਮੇਘਾਲਿਆ ਦੇ ਮੁੱਖ ਮੰਤਰੀ ਕੋਨਾਰਦ ਸੰਗਮਾ ਅਤੇ ਉਨ੍ਹਾਂ ਦੇ ਸਰਕਾਰੀ ਮੰਤਰੀਆਂ ਨੇ ਬੀਤੇ ਸ਼ੁੱਕਰਵਾਰ ਨੂੰ ਇਸ ਮੁੱਦੇ 'ਤੇ ਵਿਚਾਰ ਵਟਾਂਦਰੇ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਗ੍ਰਹਿ ਮੰਤਰੀ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਯਕੀਨ ਦਵਾਇਆ ਹੈ ਕਿ ਜਲਦ ਹੀ ਨਾਗਰਿਕਤਾ ਸੋਧ ਬਿੱਲ 'ਚ ਤਬਦੀਲੀਆਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਸੰਗਮਾਂ ਨੂੰ ਕ੍ਰਿਸਮਸ ਤੋਂ ਬਾਅਦ ਮੁੜ ਮੁਲਾਕਾਤ ਲਈ ਸੱਦਾ ਦਿੱਤਾ ਹੈ। ਅਸੀਂ ਮੇਘਾਲਿਆ ਲਈ ਰਚਨਾਤਮਕ ਤਰੀਕੇ ਨਾਲ ਹੱਲ ਲੱਭਣ ਦੀ ਕੋਸ਼ਿਸ਼ ਕਰ ਰਹੇ ਹਾਂ। ਇਸ ਦੇ ਲਈ ਡਰਨ ਦੀ ਲੋੜ ਨਹੀਂ ਹੈ।

ਹੋਰ ਪੜ੍ਹੋ : ਮਹਿਲਾ ਸ਼ੂਟਰ ਨੇ ਖੂਨ ਨਾਲ ਚਿੱਠੀ ਲਿੱਖ ਕੇ ਕੀਤੀ ਅਪੀਲ, ਕਿਹਾ ਨਿਰਭਯਾ ਗੈਂਗਰੇਪ ਦੇ ਦੋਸ਼ੀਆਂ ਨੂੰ ਮੈਂ ਦਵਾਂਗੀ ਫਾਂਸੀ

ਗ੍ਰਹਿ ਮੰਤਰੀ ਨੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਣੇ ਹੋਰਨਾਂ ਨੇਤਾਵਾਂ 'ਤੇ ਨਾਗਰਿਕਤਾ ਸੋਧ ਬਿੱਲ ਵਿਰੁੱਧ ਹਿੰਸਾ ਭੜਕਾਉਣ ਦਾ ਦੋਸ਼ ਲਗਾਇਆ ਹੈ।

ABOUT THE AUTHOR

...view details