ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੁੱਧਵਾਰ ਨੂੰ ਸੂਬੇ ਵਿੱਚ 3 ਤਿੰਨ ਜਨਤਕ ਰੈਲਿਆਂ ਕਰਨਗੇ।
ਹਰਿਆਣਾ ਦਾ ਚੋਣ ਦੰਗਲ: ਅਮਿਤ ਸ਼ਾਹ ਅੱਜ ਕਰਨਗੇ ਤਿੰਨ ਰੈਲੀਆਂ - ਹਰਿਆਣਾ ਵਿਧਾਨ ਸਭਾ ਚੋਣਾਂ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਲਈ ਅੱਜ ਹਰਿਆਣਾ ਪਹੁੰਚਣਗੇ। ਕੈਬਨਿਟ ਦੀ ਬੈਠਕ ਕਾਰਨ ਉਨ੍ਹਾਂ ਦੇ ਪ੍ਰੋਗਰਾਮ 'ਚ ਬਦਲਾਅ ਕੀਤਾ ਗਿਆ ਹੈ।
ਅਮਿਤ ਸ਼ਾਹ ਹਰਿਆਣਾ ਦੇ ਕੈਥਲ, ਲੋਹਾਰੂ ਅਤੇ ਮਹਮ 'ਚ ਚੋਣ ਰੈਲੀਆਂ ਨੂੰ ਸੰਬੋਧਿਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਸ਼ਾਹ ਨੇ ਸੂਬੇ 'ਚ ਚਾਰ ਰੈਲੀਆਂ ਨੂੰ ਸੰਬੋਧਨ ਕਰਨਾ ਸੀ ਪਰ ਕੈਬਨਿਟ ਦੀ ਬੈਠਕ ਕਾਰਨ ਉਨ੍ਹਾਂ ਦੇ ਪ੍ਰੋਗਰਾਮ 'ਚ ਬਦਲਾਅ ਕੀਤਾ ਗਿਆ ਹੈ। ਹੁਣ ਚਾਰ ਦੀ ਥਾਂ ਉਹ ਤਿੰਨ ਰੈਲੀਆਂ ਨੂੰ ਹੀ ਸੰਬੋਧਿਤ ਕਰਨਗੇ। ਰੈਲੀ ਵਿੱਚ ਅਮਿਤ ਸ਼ਾਹ ਦੇ ਨਾਲ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਭਾਜਪਾ ਦੇ ਕਈ ਆਗੂ ਸ਼ਾਮਲ ਹੋਣਗੇ। ਇਸ ਤੋਂ ਬਾਅਦ ਭਾਜਪਾ ਪ੍ਰਧਾਨ 14 ਅਕਤੂਬਰ ਨੂੰ ਫਿਰ ਤੋਂ ਹਰਿਆਣਾ ਆਉਣਗੇ। ਉਸ ਦਿਨ ਸ਼ਾਹ ਦੀ ਰਤੀਆ, ਟੋਹਾਣਾ ਅਤੇ ਨਰਵਾਨਾ ਵਿੱਚ ਸਾਂਝੀ ਰੈਲੀ ਹੋਵੇਗੀ।
ਇਸ ਵਾਰ ਭਾਜਪਾ ਨੇ ਹਰਿਆਣਾ ਵਿੱਚ 75 ਤੋਂ ਵੱਧ ਸੀਟਾਂ ਜਿੱਤਣ ਦਾ ਟੀਚਾ ਰੱਖਿਆ ਹੈ। ਇਸ ਦੇ ਲਈ 40 ਸਟਾਰ ਪ੍ਰਚਾਰਕਾਂ ਨੂੰ ਮੈਦਾਨ ਵਿੱਚ ਉਤਾਰਿਆਂ ਗਿਆ ਹੈ। ਇਨ੍ਹਾਂ ਵਿੱਚ ਕਰੀਬ 18 ਕੇਂਦਰੀ ਮੰਤਰੀ ਸ਼ਾਮਲ ਹਨ। ਇਸ ਦੇ ਨਾਲ ਹੀ ਰਾਜ ਵਿੱਚ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਦੇ ਪ੍ਰੋਗਰਾਮ ਵੀ ਚੱਲ ਰਹੇ ਹਨ।
ਇਹ ਵੀ ਪੜੋ- ਭਾਰਤ-ਪਾਕਿ ਸਰਹੱਦ 'ਤੇ ਇੱਕ ਵਾਰ ਮੁੜ ਵੇਖਿਆ ਗਿਆ ਪਾਕਿਸਤਾਨੀ ਡਰੋਨ