ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਜਾਰੀ ਪ੍ਰਦਰਸ਼ਨਾਂ ਕਾਰਨ ਦੇਸ਼ ਭਰ ਵਿੱਚ ਹਾਲਾਤ ਵਿਗੜ ਰਹੇ ਹਨ। ਹਿੰਸਕ ਪ੍ਰਦਰਸ਼ਨਾਂ ਦੇ ਮਾਮਲਿਆਂ ਦੇ ਚਲਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਕਾਨੂੰਨ ਵਿਵਸਥਾ ਤੇ ਸੁਰੱਖਿਆ 'ਤੇ ਅਹਿਮ ਬੈਠਕ ਬੁਲਾਈ ਗਈ ਹੈ।
ਯੂਪੀ 'ਚ ਹਿੰਸਕ ਪ੍ਰਦਰਸ਼ਨ

ਪੂਰੇ ਦੇਸ਼ 'ਚ ਨਾਗਰਿਕਤਾ (ਸੋਧ) ਕਾਨੂੰਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਵਿਚਕਾਰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਹਿੰਸਕ ਪ੍ਰਦਰਸ਼ਨ ਵੇਖਣ ਨੂੰ ਮਿਲਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਈ ਗੱਡੀਆਂ ਨੂੰ ਅੱਗ ਲਗਾ ਦਿੱਤੀ। ਇੱਕ ਪੁਲਿਸ ਚੌਕੀ ਨੂੰ ਵੀ ਪ੍ਰਦਰਸ਼ਨਕਾਰੀਆਂ ਨੇ ਅੱਗ ਦੇ ਹਵਾਲੇ ਕਰ ਦਿੱਤਾ। ਇਸ ਦੌਰਾਨ ਇੱਥੇ ਪੁਲਿਸ 'ਤੇ ਪੱਥਰਬਾਜ਼ੀ ਕੀਤੀ ਅਤੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੂੰ ਹੰਝੂ ਗੈਸ ਦੇ ਗੋਲੇ ਵੀ ਛੱਡਣੇ ਪਏ।
ਦਿੱਲੀ ’ਚ ਲੰਮੇ ਜਾਮ, ਕੁਝ ਥਾਵਾਂ ’ਤੇ ਮੋਬਾਇਲ ਸੇਵਾਵਾਂ ਬੰਦ
ਰਾਜਧਾਨੀ ਦਿੱਲੀ ਤੋਂ ਲੈ ਕੇ ਬੈਂਗਲੁਰੂ ਤੱਕ ਨਾਗਰਿਕਤਾ ਸੋਧ ਕਾਨੂੰਨ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਕਾਨੂੰਨ ਦੇ ਵਿਰੋਧ ’ਚ ਹੋ ਰਹੇ ਪ੍ਰਦਰਸ਼ਨ ਕਿਤੇ ਹਿੰਸਕ ਰੂਪ ਅਖ਼ਤਿਆਰ ਨਾ ਕਰ ਜਾਣ, ਇਸ ਲਈ ਪ੍ਰਸ਼ਾਸਨ ਕਾਫ਼ੀ ਚੌਕਸ ਹੈ। ਦਿੱਲੀ ਮੈਟਰੋ ਦੇ 16 ਸਟੇਸ਼ਨ ਬੰਦ ਕਰ ਦਿੱਤੇ ਗਏ ਹਨ। ਕੁਝ ਹਲਕਿਆਂ ’ਚ ਮੋਬਾਇਲ ਫ਼ੋਨ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਵਿਰੋਧ ਪ੍ਰਦਰਸ਼ਨਾਂ ਕਾਰਨ ਮੈਟਰੋ ਤੋਂ ਇਲਾਵਾ ਰਾਜਧਾਨੀ ਖੇਤਰ ਦੇ ਸੜਕੀ ਰਸਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ।