ਅਹਿਮਦਾਬਾਦ : ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਹਿਮਾਬਾਦ ਵਿੱਚ ਚੋਣ ਪ੍ਰਚਾਰ ਕਰਨ ਲੱਈ ਪੁਜੇ। ਇਸ ਮੌਕੇ ਭਾਜਪਾ ਪਾਰਟੀ ਦੀ ਇੱਕਜੁੱਟਤਾ ਵੇਖਣ ਨੂੰ ਮਿਲੀ। ਰੈਲੀ ਦੇ ਦੌਰਾਨ ਅਮਿਤ ਸ਼ਾਹ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੈਰੀ ਹੱਥ ਲਾ ਕੇ ਜਿੱਤ ਲਈ ਅਸ਼ੀਰਵਾਦ ਲਿਆ।
ਅਮਿਤ ਸ਼ਾਹ ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਲਿਆ ਅਸ਼ੀਰਵਾਦ - Parkash singh bada
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਰੋਡ ਸ਼ੋਅ ਕਰਨ ਅਹਿਮਦਾਬਾਦ ਪੁਜੇ। ਅਮਿਤ ਸ਼ਾਹ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੈਰੀ ਹੱਥ ਲਾ ਕੇ ਜਿੱਤ ਲਈ ਅਸ਼ੀਰਵਾਦ ਲਿਆ ਅਤੇ ਗਾਂਧੀਨਗਰ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਵੀ ਇਸ ਚੋਣ ਰੈਲੀ ਵਿੱਚ ਹਿੱਸਾ ਲਿਆ।
ਰੋਡ ਸ਼ੋਅ ਖ਼ਤਮ ਕਰਨ ਤੋਂ ਬਾਅਦ ਅਮਿਤ ਸ਼ਾਹ ਨੇ ਗੁਜਰਾਤ ਦੇ ਲੋਕ ਸਭਾ ਹਲਕੇ ਗਾਂਧੀਨਗਰ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ । ਨਾਮਜ਼ਦਗੀ ਪੱਤਰ ਦਾਖਲ ਕਰਨ ਵੇਲੇ ਉਨ੍ਹਾਂ ਨਾਲ ਵਿੱਤ ਮੰਤਰੀ ਅਰੁਣ ਜੇਟਲੀ , ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਵੀ ਮੌਜ਼ੂਦ ਸਨ।
ਅਹਿਮਦਾਬਾਦ 'ਚ ਰੋਡ ਸ਼ੋਅ ਦੇ ਦੌਰਾਨ ਅਮਿਤ ਸ਼ਾਹ ਨੇ ਜਨਤਾ ਨੂੰ ਸੰਬੋਧਤ ਕਰਦਿਆਂ ਕਿਹਾ ," ਅੱਜ ਗਾਂਧੀਨਗਰ ਲੋਕ ਸਭਾ ਖੇਤਰ ਤੋਂ ਭਾਜਪਾ ਦੇ ਉਮੀਦਵਾਰ ਦੇ ਤੌਰ ‘ਤੇ ਨਾਮਜ਼ਦਗੀ ਕਰਨ ਜਾ ਰਿਹਾ ਹਾਂ। ਮੈਨੂੰ ਅੱਜ 1982 ਦੇ ਦਿਨ ਯਾਦ ਆ ਰਿਹਾ ਹੈ ਜਦੋਂ ਮੈਂ ਇੱਥੇ ਇੱਕ ਛੋਟੇ ਜਿਹੇ ਬੂਥ ਦਾ ਪ੍ਰਧਾਨ ਸੀ। ਉਨ੍ਹਾਂ ਕਿਹਾ ਕਿ ਮੇਰੀ ਖੁਸ਼ਕਿਸਮਤੀ ਹੈ ਕਿ ਬੀਜੇਪੀ ਮੈਨੂੰ ਗਾਂਧੀਨਗਰ ਤੋਂ ਸੰਸਦ ਮੈਂਬਰ ਬਣਾਇਆ ਹੈ।" ਪਾਰਟੀ ਦੇ ਆਗੂਆਂ ਵੱਲੋਂ ਇਸ ਵਾਰ ਮੁੜ ਕੇਂਦਰ ਵਿੱਚ ਭਾਜਪਾ ਸਰਕਾਰ ਬਣਨ ਦਾ ਦਾਅਵਾ ਕੀਤਾ ਜਾ ਰਿਹਾ ਹੈ।