ਨਵੀਂ ਦਿੱਲੀ: ਨਿਕੋਬਾਰ ਟਾਪੂ ਸਮੂਹ ਉੱਤੇ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.0 ਮਾਪੀ ਗਈ ਹੈ। ਇਸ ਦੀ ਜਾਣਕਾਰੀ ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ, ਕਿਸੇ ਵੀ ਤਰ੍ਹਾਂ ਦੇ ਕੋਈ ਜਾਨੀ ਤੇ ਮਾਲੀ ਨੁਕਸਾਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਇੰਡੋਨੇਸ਼ੀਆ ਦੇ ਮਲੂਕੂ ਟਾਪੂ ਕੋਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਮਲੂਕੂ ਟਾਪੂ ਦੇ ਨੇੜੇ ਸਮੁੰਦਰ 'ਚ 7.2 ਰਿਕਟਰ ਪੈਮਾਨੇ ਦਾ ਭੂਚਾਲ ਰਿਕਾਰਡ ਕੀਤਾ ਗਿਆ।