ਪੰਜਾਬ

punjab

ETV Bharat / bharat

ਕੋਚਿੰਗ ਸੈਂਟਰ ਦੀ ਇਮਾਰਤ ਡਿੱਗੀ, 5 ਦੀ ਮੌਤ - arvind kejriwal on bhajanpura incident

ਦਿੱਲੀ 'ਚ ਇੱਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗ ਗਈ। ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਜਦਕਿ 20 ਤੋਂ ਜ਼ਿਆਦਾ ਜ਼ਖਮੀ ਦੱਸੇ ਜਾ ਰਹੇ ਹਨ।

building collapsed
ਫ਼ੋਟੋ

By

Published : Jan 26, 2020, 6:10 AM IST

ਨਵੀਂ ਦਿੱਲੀ: ਦਿੱਲੀ ਦੇ ਭਜਨਪੁਰਾ ਇਲਾਕੇ 'ਚ ਇੱਕ ਨਿਰਮਾਣ ਅਧੀਨ ਇਮਾਰਤ ਢਹਿ ਗਈ। ਇਸ ਇਮਾਰਤ 'ਚ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਹਾਦਸੇ ਚ 5 ਲੋਕਾਂ ਦੀ ਮੌਤ ਹੋ ਗਈ।


ਕੋਚਿੰਗ ਸੈਂਟਰ ਵਿੱਚ ਪੜ੍ਹ ਰਹੇ 13 ਵਿਦਿਆਰਥੀ ਜ਼ਖਮੀ ਹੋ ਗਏ । ਜ਼ਖਮੀਆਂ ਨੂੰ ਨੇੜਲੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਕੁਝ ਵਿਦਿਆਰਥੀਆਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਜਦੋਂ ਕਿ 8 ਵਿਦਿਆਰਥੀ ਅਜੇ ਵੀ ਹਸਪਤਾਲ ਵਿੱਚ ਦਾਖਲ ਹਨ।


ਮਲਬੇ ਵਿੱਚ ਫਸੇ 13 ਲੋਕਾਂ ਨੂੰ ਬਚਾਅ ਮੁਹਿੰਮ ਚਲਾ ਕੇ ਬਾਹਰ ਕੱਢਿਆ ਗਿਆ। 3 ਜਣਿਆਂ ਦੇ ਲਾਪਤਾ ਹੋਣ ਦੀ ਖ਼ਬਰ ਹੈ।


ਪੁਲਿਸ ਅਨੁਸਾਰ ਇਸ ਹਾਦਸੇ ਵਿੱਚ 3 ਬੱਚਿਆਂ ਅਤੇ ਇੱਕ ਅਧਿਆਪਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ ਇਕ ਦੀ ਹਸਪਤਾਲ ਵਿਚ ਮੌਤ ਹੋ ਗਈ। ਇਸ ਮਾਮਲੇ ਵਿਚ ਇਕ ਐਫਆਈਆਰ ਵੀ ਦਰਜ ਕੀਤੀ ਗਈ ਹੈ।


ਦੱਸਿਆ ਜਾ ਰਿਹਾ ਹੈ ਕਿ ਜਦੋਂ ਕੋਚਿੰਗ ਸੈਂਟਰ ਦੀ ਛੱਤ ਡਿੱਗੀ ਤਾਂ ਬਹੁਤ ਸਾਰੇ ਵਿਦਿਆਰਥੀ ਉਥੇ ਮੌਜੂਦ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਬਚਾਅ ਟੀਮ ਅਤੇ ਫਾਇਰ ਬ੍ਰਿਗੇਡ ਵਿਭਾਗ ਮੌਕੇ 'ਤੇ ਪੁੱਜ ਗਈ।


ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ ਕਰੀਬ ਸਾਢੇ ਚਾਰ ਵਜੇ ਦੀ ਹੈ। ਇਸ ਘਟਨਾ ਵਿੱਚ 20 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਵਿਚ ਇਮਾਰਤ ਦਾ ਮਾਲਕ ਅਤੇ ਕੋਚਿੰਗ ਸੈਂਟਰ ਚਲਾਉਣ ਵਾਲੇ ਵੀ ਸ਼ਾਮਲ ਹਨ।
ਘਟਨਾ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਭਜਨਪੁਰਾ ਤੋਂ ਬਹੁਤ ਬੁਰੀ ਖ਼ਬਰ ਆ ਰਹੀ ਹੈ। ਰੱਬ ਸਭ ਨੂੰ ਸਲਾਮਤ ਰੱਖੇ।

ABOUT THE AUTHOR

...view details