ਆਂਗਣਵਾੜੀ ਮੁਲਾਜਮਾਂ ਨੇ ਸਰਕਾਰ ਨੂੰ ਦਿੱਤੀ ਖੁੱਲ੍ਹੇਆਮ ਚੇਤਾਵਨੀ - women protest
ਪੂਰੇ ਭਾਰਤ ਵਿੱਚ ਆਂਗਣਵਾੜੀ ਮੁਲਾਜ਼ਮਾਂ ਵੱਲੋਂ 10 ਜੁਲਾਈ ਰੋਸ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਂਦਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਇਸ ਵਾਰ ਬਜਟ ਵਿੱਚ ਵੀ ਕੁਪੋਸ਼ਣ ਦੇ ਲਈ ਕੋਈ ਧਿਆਨ ਨਹੀਂ ਦਿੱਤਾ ਜਦ ਕਿ ਪੋਸਟਰਾਂ ਦੇ ਵਿੱਚ ਇਸਦਾ ਜ਼ਿਕਰ ਕੀਤਾ ਜਾਂਦਾ ਹੈ।
ਫੋਟੋ
ਚੰਡੀਗੜ੍ਹ: ਆਂਗਣਵਾੜੀ ਵਰਕਰਾਂ ਅਤੇ ਹੈਲਪਰ ਫੈਡਰਸ਼ਨ ਵੱਲੋਂ 10 ਜੁਲਾਈ ਨੂੰ ਪੂਰੇ ਭਾਰਤ ਵਿੱਚ ਰੋਸ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ ਜਿਸ ਦੌਰਾਨ ਇਨ੍ਹਾਂ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾਂਦਾ ਹੈ। ਇਸ ਦੇ ਤਹਿਤ ਅੱਜ ਪਟਿਆਲਾ ਦੇ ਡੀਸੀ ਦਫ਼ਤਰ ਸਾਹਮਣੇ ਆਂਗਣਵਾੜੀ ਮੁਲਾਜਮਾਂ ਨੇ ਜਿਲ੍ਹਾ ਪੱਧਰੀ ਇਕੱਠ ਕਰਕੇ ਸੂਬਾ ਅਤੇ ਕੇਂਦਰ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।