ਨਵੀਂ ਦਿੱਲੀ: ਬੀਤੇ ਦਿਨੀਂ ਨਿਰਭਯਾ ਜਬਰ-ਜਨਾਹ ਅਤੇ ਕਤਲ ਮਾਮਲੇ ਦੇ ਦੋਸ਼ੀ ਮੁਕੇਸ਼ ਦੀ ਰਹਿਮ ਪਟੀਸ਼ਨ ਉੱਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਕੋਰਟ ਵੱਲੋਂ ਮੁਕੇਸ਼ ਦੀ ਪਟੀਸ਼ਨ ਦਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਉਥੇ ਹੀ ਇਸ ਮਾਮਲੇ ਵਿੱਚ ਤਿਹਾੜ ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਅਕਸ਼ੇ ਵੱਲੋਂ ਵੀ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।
ਨਿਰਭਯਾ ਜਬਰ-ਜਨਾਹ ਅਤੇ ਕਤਲ ਦੇ ਦੋਸ਼ੀ ਮੁਕੇਸ਼ ਕੁਮਾਰ ਸਿੰਘ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਉਸ ਦੀ ਰਹਿਮ ਦੀ ਅਪੀਲ ਨੂੰ ਖਾਰਜ ਕਰਨ ਨੂੰ ਚੁਣੌਤੀ ਦਿੱਤੀ ਹੈ।
ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਟਰ ਵੱਲੋਂ ਜਸਟਿਸ ਆਰ ਭਾਨੂਮਤੀ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਬਣਾਈ ਗਈ ਹੈ, ਜਿਸ ਵਿੱਚ ਜਸਟਿਸ ਏ ਐਸ ਬੋਪੰਨਾ ਤੇ ਜਸਟਿਸ ਅਸ਼ੋਕ ਭੂਸ਼ਣ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੁਪਰੀਮ ਕੋਰਟ ਇਸ ਮਾਮਲੇ 'ਤੇ ਬੁੱਧਵਾਰ ਨੂੰ ਆਪਣਾ ਫ਼ੈਸਲਾ ਸੁਣਾਵੇਗੀ।