ਸ੍ਰੀਨਗਰ: ਜੰਮੂ ਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਸ਼ਸਤਰ ਸੀਮਾ ਬਲ (ਐਸਐਸਬੀ) ਦਾ ਇੱਕ ਜਵਾਨ ਬੀਤੇ ਦੋ ਦਿਨਾਂ ਤੋਂ ਆਪਣੇ ਕੈਂਪ ਤੋਂ ਫ਼ਰਾਰ ਹੈ। ਪੁਲਿਸ ਸੂਤਰਾਂ ਨੇ ਕਿਹਾ ਕਿ ਐਸਐਸਬੀ ਦੇ 14ਵੇਂ ਬਟਾਲੀਅਨ ਦੇ ਕਮਾਂਡੈਂਟ ਨੇ ਬਡਗਾਮ ਜ਼ਿਲ੍ਹੇ ਦੇ ਚੰਦੋਰਾ ਜ਼ਿਲ੍ਹੇ ਵਿੱਚ ਇਸ ਸਬੰਧੀ ਇੱਕ ਰਿਪੋਰਟ ਦਰਜ ਕਰਵਾਈ ਗਈ ਹੈ।
ਜੰਮੂ-ਕਸ਼ਮੀਰ ਦੇ ਬਡਗਾਮ ਤੋਂ ਸ਼ਸਤਰ ਸੀਮਾ ਬਲ ਦਾ ਜਵਾਨ ਫ਼ਰਾਰ
ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਸ਼ਸਤਰ ਸੀਮਾ ਬਲ ਦਾ ਇੱਕ ਜਵਾਨ ਦੋ ਦਿਨਾਂ ਤੋਂ ਕੈਂਪ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ ਨੂੰ ਲੈ ਕੇ ਚੰਦੋਰਾ ਪੁਲਿਸ ਸਟੇਸ਼ਨ ਵਿੱਚ ਐਫ਼ਆਈਆਰ ਦਰਜ ਕੀਤੀ ਗਈ ਹੈ।
ਜੰਮੂ-ਕਸ਼ਮੀਰ ਦੇ ਬਡਗਾਮ ਤੋਂ ਸ਼ਸਤਰ ਸੀਮਾ ਬਲ ਦਾ ਜਵਾਨ ਫ਼ਰਾਰ
ਰਿਪੋਰਟ ਅਨੁਸਾਰ ਰਾਜੌਰੀ ਜ਼ਿਲ੍ਹੇ ਦਾ ਰਹਿਣ ਵਾਲਾ ਕਾਂਸਟੇਬਲ ਅਲਤਾਫ਼ ਹੁਸੈਨ ਬੀਤੇ ਦੋ ਦਿਨਾਂ ਤੋਂ ਆਪਣੀ ਸਰਕਾਰੀ ਰਾਈਫਲ ਨਾਲ ਫ਼ਰਾਰ ਹੈ।
ਪੁਲਿਸ ਸੂਤਰਾਂ ਨੇ ਕਿਹਾ, ''ਕਮਾਂਡੈਂਟ ਤੋਂ ਪ੍ਰਾਪਤ ਸੂਚਨਾ ਦੇ ਆਧਾਰ 'ਤੇ ਚੰਦੋਰਾ ਪੁਲਿਸ ਸਟੇਸ਼ਨ ਵਿੱਚ ਇੱਕ ਐਫ਼ਆਈਆਰ ਦਰਜ ਕਰਵਾਈ ਗਈ ਹੈ ਅਤੇ ਜਾਂਚ ਜਾਰੀ ਹੈ।''