ਸ੍ਰੀਨਗਰ: ਦੱਖਣੀ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਮਾਰੇ ਗਏ ਅੱਤਵਾਦੀਆਂ ਦੀ ਤਲਾਸ਼ੀ ਦੌਰਾਨ ਵੱਡੀ ਗਿਣਤੀ ਵਿਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਹੋਏ ਹਨ। ਮੌਜੂਦਾ ਸਮੇਂ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ।
ਅੱਤਵਾਦੀਆਂ ਤੇ ਸੁਰੱਖਿਆ ਵਿਚਾਲੇ ਹੋਏ ਮੁਕਾਬਲੇ 'ਚ ਦੋ ਅੱਤਵਾਦੀ ਢੇਰ - ਦੱਖਣੀ ਕਸ਼ਮੀਰ
ਫ਼ੋਜ ਨੇ ਅਵੰਤੀਪੋਰਾ 'ਚ ਘੇਰੇਬੰਦੀ ਦੌਰਾਨ ਦੋ ਅੱਤਵਾਦੀ ਕੀਤੇ ਢੇਰ। ਮਾਰੇ ਗਏ ਅੱਤਵਾਦੀਆਂ ਦੀ ਤਲਾਸ਼ੀ ਦੌਰਾਨ ਵੱਡੀ ਗਿਣਤੀ ਵਿਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਹੋਏ ਹਨ।
ਦੋ ਅੱਤਵਾਦੀ ਢੇਰ
ਜ਼ਿਕਰਯੋਗ ਹੈ ਕਿ ਸ਼ੁਕਰਵਾਰ ਸਵੇਰੇ ਦੇ ਅਵੰਤੀਪੋਰਾ ਦੇ ਬਰਾਂਵ ਬਾਂਦੀਨਾ ਪਿੰਡ ਵਿੱਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋ ਰਿਹਾ ਸੀ, ਇਸ ਮੌਕੇ ਫੌਜ ਵਲੋਂ ਇਲਾਕੇ ਦੇ ਚਾਰੋਂ ਪਾਸੇ ਘੇਰਾਬੰਦੀ ਕੀਤੀ ਹੋਈ ਸੀ। ਜਿਸ ਤੋਂ ਬਾਅਦ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੈਨਾ ਨੇ ਇਸ ਮੁਕਾਬਲੇ 'ਚ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।