ਚੇਨੱਈ: ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਪਾਕਿਸਤਾਨ ਅੱਤਵਾਦੀਆਂ ਨੂੰ ਭਾਰਤੀ ਖੇਤਰ ਵਿੱਚ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਲਗਾਤਾਰ ਸੀਜ਼ਫਾਇਰ ਦੀ ਉਲੰਘਣਾ ਕਰ ਰਹੇ ਹਨ, ਪਰ ਉਹ ਜਾਣਦੇ ਹਨ ਕਿ ਸੀਜ਼ਫਾਇਰ ਦੀ ਉਲੰਘਣਾ ਕਰਨ ਵਾਲੇ ਨਾਲ ਕਿਵੇਂ ਨਜਿੱਠਣਾ ਹੈ।
ਚੇਨੱਈ ਵਿੱਚ, ਬਿਪਿਨ ਰਾਵਤ ਨੇ ਕਿਹਾ ਕਿ, 'ਬਾਲਾਕੋਟ ਨੂੰ ਹਾਲ ਹੀ ਵਿੱਚ ਪਾਕਿਸਤਾਨ ਵਲੋਂ ਸਰਗਰਮ ਕੀਤਾ ਗਿਆ ਹੈ। ਇਹ ਦਰਸਾਉਂਦਾ ਹੈ ਕਿ ਪੁਲਵਾਮਾ ਹਮਲੇ ਦੀ ਭਾਰਤੀ ਫੌਜ ਵਲੋਂ ਜਵਾਬੀ ਕਾਰਵਾਈ ਤੋਂ ਬਾਲਾਕੋਟ ਪ੍ਰਭਾਵਿਤ ਹੋਇਆ ਸੀ, ਉਸ ਸਮੇਂ ਬਾਲਾਕੋਟ ਅੱਤਵਾਦੀ ਲਾਂਚ ਪੈਡ ਨੂੰ ਨੁਕਸਾਨ ਪਹੁੰਚਿਆ ਸੀ ਅਤੇ ਹੁਣ ਅੱਤਵਾਦੀਆਂ ਨੂੰ ਉੱਥੇ ਵਾਪਸ ਭੇਜ ਦਿੱਤਾ ਗਿਆ ਹੈ।'