ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਗੋਸੂ ਖੇਤਰ ਵਿਚ ਮੰਗਲਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਇੱਕ ਜਵਾਨ ਸ਼ਹੀਦ ਹੋ ਗਿਆ ਹੈ ਅਤੇ ਅਤੇ ਇਕ ਅੱਤਵਾਦੀ ਮਰਿਆ ਗਿਆ ਹੈ।
ਜੰਮੂ ਕਸ਼ਮੀਰ: ਪੁਲਵਾਮਾ ਮੁੱਠਭੇੜ 'ਚ 1 ਜਵਾਨ ਸ਼ਹੀਦ, 1 ਅੱਤਵਾਦੀ ਢੇਰ
ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਦੌਰਾਨ ਇੱਕ ਜਵਾਨ ਸ਼ਹੀਦ ਹੋ ਗਿਆ ਹੈ ਅਤੇ ਅਤੇ ਇਕ ਅੱਤਵਾਦੀ ਮਰਿਆ ਗਿਆ ਹੈ।
ਸੁਰੱਖਿਆ ਬਲਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਗੁਸੋ ਸੈਕਟਰ ਵਿਚ ਕੁਝ ਅੱਤਵਾਦੀ ਲੁਕੇ ਹੋਏ ਸਨ। ਖ਼ਬਰ ਇਹ ਸੀ ਕਿ ਅੱਤਵਾਦੀ ਇੱਕ ਘਰ ਵਿੱਚ ਲੁਕ ਕੇ ਇੱਕ ਵੱਡੀ ਸਾਜਿਸ਼ ਨੂੰ ਅੰਜਾਮ ਦੇਣ ਦੀ ਯੋਜਨਾ ਤਿਆਰ ਕਰ ਰਹੇ ਹਨ। ਜਾਣਕਾਰੀ ਦੇ ਅਧਾਰ 'ਤੇ, ਫ਼ੌਜ ਨੇ ਸਥਾਨਕ ਪੁਲਿਸ ਅਤੇ ਸੀਆਰਪੀਐਫ ਦੇ ਇੱਕ ਸਮੂਹ ਦੇ ਨਾਲ ਇੱਕ ਟੀਮ ਬਣਾਈ ਅਤੇ ਇਲਾਕੇ ਨੂੰ ਘੇਰਨਾ ਸ਼ੁਰੂ ਕਰ ਦਿੱਤਾ।
ਆਪਣੇ ਆਪ ਨੂੰ ਘਿਰਿਆ ਵੇਖ ਕੇ ਅੱਤਵਾਦੀਆਂ ਨੇ ਘਰ ਦੇ ਅੰਦਰੋਂ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਘਟਨਾ ਵਿੱਚ, ਇੱਕ ਫ਼ੌਜ ਦਾ ਜਵਾਨ ਅਤੇ ਜੰਮੂ ਕਸ਼ਮੀਰ ਦਾ ਇੱਕ ਪੁਲਿਸ ਜਵਾਨ ਜ਼ਖਮੀ ਹੋ ਗਿਆ ਹੈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਤਿੰਨ ਅੱਤਵਾਦੀ ਘਰ ਵਿੱਚ ਲੁਕ ਕੇ ਫਾਇਰਿੰਗ ਕਰ ਰਹੇ ਹਨ। ਭਾਰਤੀ ਬਲਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਹੈ।