ਸ੍ਰੀਨਗਰ: ਜੰਮੂ-ਕਸ਼ਮੀਰ ਦੇ ਉਰੀ ਸੈਕਟਰ ਵਿੱਚ ਕੰਟਰੋਲ ਰੇਖਾ ਕੋਲ ਪਾਕਿਸਤਾਨੀ ਫ਼ੌਜਾਂ ਵੱਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਵਿੱਚ ਭਾਰਤੀ ਸੈਨਾ ਦਾ ਇੱਕ ਜੂਨੀਅਰ ਕਮਿਸ਼ਨਡ ਅਫ਼ਸਰ ਸ਼ਹੀਦ ਹੋ ਗਿਆ ਹੈ। ਇਸ ਗੋਲੀਬਾਰੀ ਵਿੱਚ ਇੱਕ ਸਥਾਨਕ ਔਰਤ ਦੇ ਮਾਰੇ ਜਾਣ ਦੀ ਖ਼ਬਰ ਵੀ ਆਈ ਹੈ।
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਜੇਸੀਓ ਸ਼ਹੀਦ - ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
ਜੰਮੂ-ਕਸ਼ਮੀਰ ਦੇ ਉਰੀ ਸੈਕਟਰ ਵਿੱਚ ਕੰਟਰੋਲ ਰੇਖਾ ਕੋਲ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ। ਇੱਕ ਭਾਰਤੀ ਫੌਜ ਦਾ ਜੇਸੀਓ ਹੋਇਆ ਸ਼ਹੀਦ।
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
ਸਰਕਾਰੀ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਸੈਨਿਕਾਂ ਨੇ ਉਰੀ ਦੇ ਹਾਜੀਪੀਰ ਖੇਤਰ ਵਿੱਚ ਸਵੇਰੇ ਕਰੀਬ 11:30 ਵਜੇ ਗੋਲੀਬਾਰੀ ਦੀ ਕੀਤੀ ਗਈ ਸੀ ਤੇ ਦੇਰ ਸ਼ਾਮ ਨੂੰ ਮੁੜ ਪਾਕਿ ਫ਼ੌਜੀਆਂ ਵੱਲੋਂ ਸ਼ੈਲਿੰਗ ਕੀਤੀ ਗਈ ਕੀਤੀ ਗਈ ਜਿਸ ਦਾ ਭਾਰਤੀ ਸੈਨਾ ਵੱਲੋਂ ਢੁੱਕਵਾਂ ਜਵਾਬ ਦਿੱਤਾ ਗਿਆ।