ਪੰਜਾਬ

punjab

ETV Bharat / bharat

ਧਾਰਾ 370: ਪੈਸੇ ਦੇ ਕੇ ਤੁਸੀਂ ਕਿਸੇ ਨੂੰ ਵੀ ਨਾਲ ਲੈ ਸਕਦੇ ਹੋ: ਗੁਲਾਮ ਨਬੀ ਆਜ਼ਾਦ

ਗੁਲਾਮ ਨਬੀ ਆਜ਼ਾਦ ਅਤੇ ਜੰਮੂ ਕਸ਼ਮੀਰ ਦੇ ਕਾਂਗਰਸ ਪ੍ਰਧਾਨ ਗੁਲਾਮ ਅਹਿਮਦ ਮੀਰ ਵੀਰਵਾਰ ਨੂੰ ਕਸ਼ਮੀਰ ਲਈ ਰਵਾਨਾ ਹੋਏ ਹਨ। ਖ਼ਬਰਾਂ ਮੁਤਾਬਕ ਇਨ੍ਹਾਂ ਦੋਹਾਂ ਨੇਤਾਵਾਂ ਨੂੰ ਸ੍ਰੀਨਗਰ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ ਹੈ। ਇਸ ਮੌਕੇ ਸੰਸਦ ਮੈਂਬਰ ਗੁਲਾਮ ਨਬੀ ਆਜ਼ਾਦ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, “ਪੈਸੇ ਦੇ ਕੇ ਤੁਸੀਂ ਕਿਸੇ ਨੂੰ ਵੀ ਨਾਲ ਲੈ ਸਕਦੇ ਹੋ।”

ਫ਼ੋਟੋ

By

Published : Aug 8, 2019, 1:15 PM IST

ਨਵੀਂ ਦਿੱਲੀ: ਜੰਮੂ ਕਸ਼ਮੀਰ ਤੋਂ ਧਾਰਾ 370 ਨੂੰ ਹਟਾਏ ਜਾਣ ਤੋਂ ਬਾਅਦ ਦੇਸ਼ਭਰ ਦੇ ਲੋਕ ਖੁਸ਼ ਹਨ। ਜਨਤਾ ਮੋਦੀ ਸਰਕਾਰ ਦੇ ਇਸ ਫ਼ੈਸਲੇ ਦਾ ਦਿਲ ਖੋਲ ਕੇ ਸਵਾਗਤ ਕਰ ਰਹੀ ਹੈ। ਇਸ ਸਭ ਤੋਂ ਬਾਵਜੂਦ ਵਿਰੋਧੀ ਧਿਰ ਦੇ ਸਿਆਸੀ ਆਗੂਆਂ ਵੱਲੋਂ ਲਗਾਤਾਰ ਧਾਰਾ 370 ਨੂੰ ਹਟਾਏ ਜਾਣ ਨੂੰ ਲੈ ਕੇ ਵਿਰੋਧ 'ਚ ਉਨ੍ਹਾਂ ਵੱਲੋਂ ਬਿਆਨ ਦਿੱਤੇ ਦਾ ਰਹੇ ਹਨ।

ਕਾਂਗਰਸ ਦੇ ਸੰਸਦ ਮੈਬਰ ਗੁਲਾਮ ਨਬੀ ਆਜ਼ਾਦ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, “ਪੈਸੇ ਦੇ ਕੇ ਤੁਸੀਂ ਕਿਸੇ ਨੂੰ ਵੀ ਨਾਲ ਲੈ ਸਕਦੇ ਹੋ।” ਕਾਂਗਰਸੀ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਿਹਾ ਹੈ ਕਿ ਕਸ਼ਮੀਰੀਆਂ ਵਿੱਚ ਰੋਸ ਹੈ। ਡੋਭਾਲ ਨੇ ਭਾੜੇ ਦੇ ਬੰਦਿਆਂ ਨਾਲ ਵੀਡੀਓ ਬਣਾਈ ਹੈ। ਭਾਜਪਾ ਨੇ ਕਾਂਗਰਸ ਦੇ ਇਸ ਤੀਖੇ ਵਾਰ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਸ ਨਾਲ ਪਾਕਿਸਤਾਨ ਨੂੰ ਸ਼ਹਿ ਮਿਲੇਗੀ।

ਦੱਸਣਯੋਗ ਹੈ ਕਿ ਗੁਲਾਮ ਨਬੀ ਆਜ਼ਾਦ ਨੇ ਇਹ ਬਿਆਨ ਅਜੀਤ ਡੋਭਾਲ ਦੇ ਵੀਡੀਓ 'ਤੇ ਦਿੱਤਾ ਹੈ। ਇਸ ਵੀਡੀਓ 'ਚ ਉਹ ਕਸ਼ਮੀਰ ਦੇ ਸ਼ੋਪੀਆਂ ‘ਚ ਸਥਾਨਕ ਲੋਕਾਂ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਸੀ। ਜ਼ਿਕਰਯੋਗ ਹੈ ਕਿ ਅਜੀਤ ਡੋਭਾਲ ਨੂੰ ਜੰਮੂ-ਕਸ਼ਮੀਰ ਦੇ ਹਾਲਾਤ ‘ਤੇ ਨਜ਼ਰ ਰੱਖਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਲੰਘੇ ਦਿਨ ਘਾਟੀ ਦਾ ਦੌਰਾ ਕਰਕੇ ਸੁਰੱਖਿਆ ਬਲਾਂ ਤੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ।

ਜ਼ਿਕਰਯੋਗ ਹੈ ਕਿ ਗੁਲਾਮ ਨਬੀ ਆਜ਼ਾਦ ਅਤੇ ਜੰਮੂ ਕਸ਼ਮੀਰ ਦੇ ਕਾਂਗਰਸ ਪ੍ਰਧਾਨ ਗੁਲਾਮ ਅਹਿਮਦ ਮੀਰ ਵੀਰਵਾਰ ਨੂੰ ਕਸ਼ਮੀਰ ਲਈ ਰਵਾਨਾ ਹੋਏ ਹਨ। ਖ਼ਬਰਾਂ ਮੁਤਾਬਕ ਇਨ੍ਹਾਂ ਦੋਹਾਂ ਨੇਤਾਵਾਂ ਨੂੰ ਸ੍ਰੀਨਗਰ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ ਹੈ।

ABOUT THE AUTHOR

...view details