ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਘਬਰਾਏ ਗੋਏ ਪਾਕਿਸਤਾਨ ਨੂੰ ਭਾਰਤ ਨੇ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਪਾਕਿਸਤਾਨ ਦੇ ਸਾਰੇ ਫ਼ੈਸਲੇ ਇੱਕ ਪਾਸੜ ਹਨ, ਭਾਰਤ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ ਹੈ, ਪਾਕਿਸਤਾਨ ਬਿਨਾਂ ਕਿਸੇ ਵਜ੍ਹਾਂ ਤੋ ਖ਼ਤਰਾ ਪ੍ਰਗਟਾਅ ਰਿਹਾ ਹੈ।
ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਨੂੰ ਲਗਦਾ ਹੈ ਕਿ ਕਸ਼ਮੀਰ ਵਿੱਚ ਵਿਕਾਸ ਵੱਲ ਚੁੱਕੇ ਗਏ ਕਦਮਾਂ ਉਨ੍ਹਾਂ ਦੀ ਅੱਤਵਾਦੀ ਦੀ ਦੁਕਾਨ ਬੰਦ ਕਰ ਦੇਣਗੇ। ਇਸ ਦੇ ਨਾਲ਼ ਹੀ ਕਿਹਾ ਕਿ ਪਾਕਿਸਤਾਨ ਦੇ ਯੂਐਨਐਸਸੀ ਜਾਣ ਤੇ ਉਨ੍ਹਾਂ ਦੀ ਰਣਨੀਤੀ ਦੀ ਪ੍ਰਗਟਾਵਾ ਉਹ ਇੱਥੇ ਨਹੀਂ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਪਾਕਿਸਤਾਨ ਨੂੰ ਇਹ ਸੱਚਾਈ ਸਵਿਕਾਰ ਕਰ ਲੈਣੀ ਚਾਹੀਦੀ ਹੈ ਕਿ ਉਹ ਦੂਜੇ ਦੇਸ਼ਾਂ ਨਦੇ ਅੰਤਰਿਕ ਮਾਮਲਿਆਂ ਵਿੱਚ ਦਖ਼ਲ ਕਰਨਾ ਬੰਦ ਕਰ ਦੇਵੇ।