ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੋਮਵਾਰ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦਾ ਐਲਾਨ ਕਰ ਦਿੱਤਾ ਹੈ ਜਿਸ ਨਾਲ ਕੇਂਦਰ ਸਰਕਾਰ ਨੇ ਜੰਮੂ–ਕਸ਼ਮੀਰ ਦੇ ਨਕਸ਼ੇ ਨੂੰ ਇੱਕ ਨਵਾਂ ਰੂਪ ਦੇ ਦਿੱਤਾ ਹੈ। ਰਾਜ ਸਭਾ ’ਚ ਕੀਤੇ ਐਲਾਨ ਮੁਤਾਬਕ ਲੱਦਾਖ ਵਿੱਚ ਤਾਂ ਕੋਈ ਵਿਧਾਨ ਸਭਾ ਨਹੀਂ ਹੋਵੇਗੀ ਪਰ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਹੋਵੇਗੀ।
ਜੰਮੂ-ਕਸ਼ਮੀਰ ਤੇ ਲੱਦਾਖ ਹੋਣਗੇ ਕੇਂਦਰ ਸ਼ਾਸਿਤ ਪ੍ਰਦੇਸ਼, ਮਤਾ ਪਾਸ - j&k
ਮੋਦੀ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦੇ ਹੋਏ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35-ਏ ਹਟਾਉਣ ਦੀ ਸਿਫ਼ਾਰਿਸ਼ ਕੀਤੀ ਹੈ। ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦਾ ਐਲਾਨ ਕੀਤਾ ਗਿਆ।
ਦੱਸਣਯੋਗ ਹੈ ਕਿ ਜਿਸ ਧਾਰਾ 370 ਨਾਲ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਹਾਸਲ ਸੀ, ਉਸ ਦੇ ਵੀ ਕੁਝ ਹਿੱਸੇ ਖ਼ਤਮ ਕਰ ਦਿੱਤੇ ਹਨ ਤੇ ਇਹ ਸਾਰੇ ਇਲਾਕੇ ਕੇਂਦਰ ਸਰਕਾਰ ਅਧੀਨ ਆ ਜਾਣਗੇ ਜਿਸ ਕੈਰਨ ਧਾਰਾ 35–ਏ ਖ਼ੁਦ ਹੀ ਖ਼ਤਮ ਹੋ ਜਾਵੇਗੀ। ਇਨ੍ਹਾਂ ਖੇਤਰਾਂ ਦੀ ਪੁਲਿਸ ਤੇ ਸਾਰਾ ਪ੍ਰਸ਼ਾਸਨ ਹੁਣ ਕੇਂਦਰ ਸਰਕਾਰ ਦੇ ਹੱਥ ਆ ਜਾਵੇਗਾ। ਹੁਣ ਵੇਖਣਾ ਇਹ ਹੋਵੇਗਾ ਕਿ ਆਖ਼ਰ ਇਨ੍ਹਾਂ ਅਹਿਮ ਫ਼ੈਸਲਿਆਂ ਉੱਤੇ ਜੰਮੂ-ਕਸ਼ਮੀਰ ਦੀ ਸਿਆਸਤ ਅਤੇ ਉੱਥੋਂ ਦੀ ਆਮ ਜਨਤਾ ਦਾ ਕੀ ਪ੍ਰਤੀਕਰਮ ਹੋਵੇਗਾ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਭਾਰਤੀ ਥਲ ਫ਼ੌਜ ਅਤੇ ਭਾਰਤੀ ਹਵਾਈ ਫ਼ੌਜ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।