ਨਵੀਂ ਦਿੱਲੀ: ਸਾਬਕਾ ਵਿੱਤ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਰੁਣ ਜੇਤਲੀ ਨੂੰ ਦਿੱਲੀ ਦੇ ਏਮਸ ਵਿੱਚ ਭਰਤੀ ਕਰਵਾਇਆ ਗਿਆ। ਜੇਤਲੀ ਨੂੰ ਸਾਹ ਲੈਣ ਦੀ ਸ਼ਿਕਾਇਤ ਸੀ ਜਿਸ ਕਰਕੇ ਦਿੱਲੀ ਦੇ ਏਮਸ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਅੱਜ ਸਵੇਰੇ ਏਮਜ਼ ਜਾ ਕੇ ਉਨ੍ਹਾਂ ਦਾ ਹਾਲ ਜਾਣਿਆ।
ਇਹ ਵੀ ਪੜ੍ਹੋ: ਕੌਮਾਂਤਰੀ ਨਗਰ ਕੀਰਤਨ ਦਾ ਰੂਪਨਗਰ ਪੁੱਜਣ 'ਤੇ ਭਰਵਾਂ ਸਵਾਗਤ, ਅਗਲੇ ਪੜਾਅ ਲਈ ਰਵਾਨਾ
ਪ੍ਰਧਾਨ ਮੰਤਰੀ ਨਰਿੰਦਰ, ਰਾਜਨਾਥ ਸਿੰਘ ਤੇ ਬਾਬਾ ਰਾਮਦੇਵ ਉਨ੍ਹਾਂ ਦਾ ਹਾਲ ਜਾਣਨ ਪਹੁੰਚੇ ਸਨ। ਇਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰੀ ਹਰਸ਼ਵਰਧਨ ਸਣੇ ਹੋਰ ਮੰਤਰੀਆਂ ਨੇ ਵੀ ਏਮਜ਼ ਪਹੁੰਚ ਕੇ ਅਰੁਣ ਜੇਤਲੀ ਦਾ ਹਾਲ ਜਾਣਿਆ। ਅਰੁਣ ਜੇਤਲੀ ਨੂੰ ਏਮਜ਼ ਵਲੋਂ ਰੈਲਥ ਬੁਲੈਟਿਨ ਜਾਰੀ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਪਿਛਲੀ ਵਾਰ ਵਿੱਤ ਮੰਤਰੀ ਦਾ ਅਹੁਦਾ ਸਾਂਭਣ ਵਾਲੇ ਮੰਤਰੀ ਨੇ ਇਸ ਵਾਰ ਸੁਹੰ ਚੁੱਕ ਸਮਾਗਮ ਤੋਂ ਇੱਕ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਸੀ ਜਿਸ 'ਚ ਜੇਤਲੀ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆ ਕਿਹਾ ਕਿ ਉਹ ਇਸ ਵਾਰ ਮੰਤਰੀ ਨਹੀਂ ਬਣਨਾ ਚਾਹੁੰਦੇ।
ਇਹ ਵੀ ਪੜ੍ਹੋ: ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਏਮਸ 'ਚ ਭਰਤੀ, ਸਾਹ ਲੈਣ 'ਚ ਹੋ ਰਹੀ ਹੈ ਦਿੱਕਤ
ਸਾਬਕਾ ਵਿੱਤ ਮੰਤਰੀ ਤਕਰੀਬਨ ਪਿਛਲੇ 18 ਮਹੀਨਿਆਂ ਤੋਂ ਬਿਮਾਰ ਹੀ ਚੱਲ ਰਹੇ ਹਨ। ਸਿਹਤ ਜ਼ਿਆਦਾ ਖ਼ਰਾਬ ਹੋਣ ਕਰਕੇ ਸ਼ੁਕਰਵਾਰ ਏਮਸ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਹੋਰ ਵੀ ਸੀਨੀਅਰ ਲੀਡਰ ਪੁੱਜਣੇ ਸ਼ੁਰੂ ਹੋ ਗਏ ਹਨ।