ਨਵੀਂ ਦਿੱਲੀ: ਭਾਰਤ ਦੇ ਖ਼ਜਾਨਾ ਮੰਤਰੀ ਅਰੁਣ ਜੇਤਲੀ ਨੇ ਟਵੀਟ ਕਰਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸਿਆਸੀ ਹਮਲਿਆਂ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਸਾਲ 2014 'ਚ ਦੇਸ਼ ਨੂੰ ਆਰਥਿਕ ਮੰਦਹਾਲੀ 'ਚ ਛੱਡ ਗਏ ਸਨ।
ਦੇਸ਼ ਨੂੰ ਆਰਥਿਕ ਮੰਦਹਾਲੀ 'ਚ ਛੱਡ ਕੇ ਗਏ ਸਨ ਡਾ. ਮਨਮੋਹਨ ਸਿੰਘ: ਜੇਤਲੀ - Jaitley slams dr. manmohan singh
ਖ਼ਜਾਨਾ ਮੰਤਰੀ ਅਰੁਣ ਜੇਤਲੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ 'ਤੇ ਕੀਤਾ ਸ਼ਬਦੀ ਵਾਰ। ਉਨ੍ਹਾਂ ਕਿਹਾ ਕਿ ਸਾਲ 2014 'ਚ ਦੇਸ਼ ਨੂੰ ਆਰਥਿਕ ਮੰਦਹਾਲੀ 'ਚ ਛੱਡ ਗਏ ਸਨ ਮਨਮੋਹਨ ਸਿੰਘ।
ਫ਼ਾਈਲ ਫ਼ੋਟੋ।
ਦਰਅਸਲ ਡਾ. ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਸੀ ਕਿ ਇਸ ਸਮੇਂ ਨਰਿੰਦਰ ਮੋਦੀ ਦੀਆਂ ਨੀਤੀਆਂ ਕਾਰਨ ਦੇਸ਼ ਦੀ ਅਰਥ ਵਿਵਸਥਾ ਡਾਵਾਂਡੋਲ ਹੋਈ ਹੈ।
ਇਸੇ ਦਾ ਜਵਾਬ ਦਿੰਦਿਆਂ ਅਰੁਣ ਜੇਤਲੀ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੇਸ਼ ਨੂੰ ਆਰਥਿਕ ਮੰਦਹਾਲੀ 'ਚ ਛੱਡ ਕੇ ਗਏ ਸਨ। ਉਨ੍ਹਾਂ ਨਰਿੰਦਰ ਮੋਦੀ ਨੂੰ ਮਾੜੀ ਅਰਥ ਵਿਵਸਥਾ ਤੇ ਭ੍ਰਿਸ਼ਟਾਚਾਰ ਤੋਹਫ਼ੇ ਵਜੋਂ ਦਿੱਤੇ ਸਨ।