ਪੰਜਾਬ

punjab

ETV Bharat / bharat

16 ਫਰਵਰੀ ਨੂੰ ਰਾਮਲੀਲਾ ਮੈਦਾਨ 'ਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਕੇਜਰੀਵਾਲ - ਮੁਖੀ ਅਰਵਿੰਦ ਕੇਜਰੀਵਾ

ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਬੈਠਕ ਵਿੱਚ ਅਰਵਿੰਦ ਕੇਜਰੀਵਾਲ ਨੂੰ ਆਗੂ ਚੁਣਿਆ ਗਿਆ ਹੈ। ਆਪ ਦੇ ਮੁਖੀ ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਰਾਮਲੀਲਾ ਮੈਦਾਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕਣਗੇ।

ਅਰਵਿੰਦ ਕੇਜਰੀਵਾਲ
ਅਰਵਿੰਦ ਕੇਜਰੀਵਾਲ

By

Published : Feb 12, 2020, 11:03 AM IST

Updated : Feb 12, 2020, 1:23 PM IST

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਬੈਠਕ ਵਿੱਚ ਅਰਵਿੰਦ ਕੇਜਰੀਵਾਲ ਨੂੰ ਆਗੂ ਚੁਣਿਆ ਗਿਆ ਹੈ। ਮੀਟਿੰਗ ਵਿੱਚ ਮਨੀਸ਼ ਸਿਸੋਦੀਆ ਨੇ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਬਣਾਉਣ ਦਾ ਪ੍ਰਸਤਾਵ ਦਿੱਤਾ। ਚੋਣ ਇੰਚਾਰਜ ਸੰਜੇ ਸਿੰਘ ਇਸ ਪ੍ਰਕਿਰਿਆ ਦੇ ਇੰਚਾਰਜ ਸਨ, ਜਿਸ ਤੋਂ ਬਾਅਦ ਵਿਧਾਇਕਾਂ ਨੇ ਕੇਜਰੀਵਾਲ ਨੂੰ ਆਪਣਾ ਲੀਡਰ ਚੁਣਿਆ।

ਆਮ ਆਦਮੀ ਪਾਰਟੀ

ਅਰਵਿੰਦ ਕੇਜਰੀਵਾਲ ਐਤਵਾਰ 16 ਫਰਵਰੀ ਨੂੰ ਤੀਜੀ ਵਾਰ ਮੁੱਖ ਮੰਤਰੀ ਦੀ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਕੇਜਰੀਵਾਲ ਉਪ ਰਾਜਪਾਲ ਅਨਿਲ ਬੈਜਲ ਨੂੰ ਮਿਲਣ ਰਾਜ ਨਿਵਾਸ ਪਹੁੰਚੇ। ਚੋਣ ਨਤੀਜਿਆਂ ਤੋਂ ਬਾਅਦ ਇਹ ਪਹਿਲੀ ਰਸਮੀ ਮੀਟਿੰਗ ਹੈ।

ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਸਹੁੰ ਚੁੱਕ ਸਮਾਗਮ ਹੋਵੇਗਾ, ਜਿੱਥੇ ਕੇਜਰੀਵਾਲ ਦੇ ਨਾਲ ਉਨ੍ਹਾਂ ਦੇ ਮੰਤਰੀ ਵੀ ਸਹੁੰ ਚੁੱਕਣਗੇ। ਦਰਅਸਲ, ਸਾਲ 2015 ਦੀ ਤਰ੍ਹਾਂ ਹੀ ਆਮ ਆਦਮੀ ਪਾਰਟੀ ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ 2020 ਵਿੱਚ ਜ਼ਬਰਦਸਤ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਨੇ ਇਨ੍ਹਾਂ ਚੋਣਾਂ ਵਿੱਚ 62 ਸੀਟਾਂ ਜਿੱਤੀਆਂ ਹਨ। ਹਾਲਾਂਕਿ, ਪਿਛਲੀ ਵਾਰ ਨਾਲੋਂ 6 ਸੀਟਾਂ ਘੱਟ ਹਨ। ਇਸ ਦੇ ਨਾਲ ਹੀ ਇਸ ਚੋਣ ਵਿੱਚ ਭਾਜਪਾ ਨੂੰ 8 ਸੀਟਾਂ ਮਿਲੀਆਂ ਹਨ। ਕਾਂਗਰਸ ਨੇ ਪਿਛਲੀ ਵਾਰ ਵਾਂਗ ਇਸ ਵਾਰ ਵੀ ਆਪਣਾ ਖਾਤਾ ਨਹੀਂ ਖੋਲ੍ਹਿਆ।

ਜੇ ਵੋਟ ਫੀਸਦੀ ਦੀ ਗੱਲ ਕਰੀਏ ਤਾਂ ‘ਆਪ’ ਨੇ 62 ਸੀਟਾਂ ਜਿੱਤੀਆਂ ਅਤੇ ਇਸ ਦਾ ਵੋਟ ਸ਼ੇਅਰ 53.57 ਫੀਸਦੀ ਰਹੀ। ਭਾਜਪਾ ਨੂੰ 38.51 ਫ਼ੀਸਦੀ ਵੋਟਾਂ ਮਿਲੀਆਂ। ‘ਆਪ’ ਦੀ ਜਿੱਤ ਨਾਲ ਨਵੇਂ ਮੰਤਰੀ ਮੰਡਲ ਬਾਰੇ ਵਿਚਾਰ ਵਟਾਂਦਰੇ ਸ਼ੁਰੂ ਹੋ ਗਏ ਹਨ। ਨਵੀਂ ਮੰਤਰੀ ਮੰਡਲ ਵਿੱਚ ਕਈ ਨਵੇਂ ਨਾਵਾਂ ਦੀ ਚਰਚਾਵਾਂ ਤੇਜ਼ ਹੋ ਗਈਆਂ ਹਨ।

ਆਮ ਆਦਮੀ ਪਾਰਟੀ ਯਾਨੀ ਆਪ 62 ਸੀਟਾਂ ਜਿੱਤ ਕੇ ਮੁੜ ਸਰਕਾਰ ਬਣਾਉਣ ਜਾ ਰਹੀ ਹੈ। ‘ਆਪ’ ਦੇ ਸਾਰੇ ਕੈਬਿਨੇਟ ਮੰਤਰੀ ਜਿੱਤਣ ਵਿੱਚ ਕਾਮਯਾਬ ਰਹੇ। ਇਨ੍ਹਾਂ ਵਿੱਚ ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਰਾਜੇਂਦਰ ਪਾਲ ਗੌਤਮ ਸ਼ਾਮਲ ਹਨ।

Last Updated : Feb 12, 2020, 1:23 PM IST

ABOUT THE AUTHOR

...view details