ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ਦੀ ਵਿਧਾਨ ਸਭਾ ਚੋਣਾਂ ਇਸ ਸਾਲ ਅਮਰਨਾਥ ਦੀ ਯਾਤਰਾ ਤੋਂ ਬਾਅਦ ਕਰਵਾਏ ਜਾਣ ਦਾ ਫੈਸਲਾ ਕੀਤਾ ਹੈ।
ਅਮਰਨਾਥ ਯਾਤਰਾ ਤੋਂ ਬਾਅਦ ਹੋਣਗੀਆਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ - Amarnath Yatra
ਮੁੱਖ ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਚੋਣਾਂ ਦੀ ਤਰੀਕ ਨਾਲ ਸਬੰਧਤ ਪ੍ਰੈਸ ਨੋਟ ਜਾਰੀ ਕੀਤਾ ਹੈ। ਜੰਮੂ ਕਸ਼ਮੀਰ ਦੀ ਵਿਧਾਨ ਸਭਾ ਚੋਣਾਂ ਦੀ ਤਰੀਕਾਂ ਦਾ ਐਲਾਨ ਅਮਰਨਾਥ ਯਾਤਰਾ ਤੋਂ ਬਾਅਦ ਕੀਤਾ ਜਾਵੇਗਾ।
ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਜੰਮੂ ਕਸ਼ਮੀਰ ਵਿੱਚ ਹਰ ਸਾਲ ਜੁਲਾਈ ਤੋਂ ਅਗਸਤ ਵਿਚਾਲੇ ਅਮਰਨਾਥ ਯਾਤਰਾ ਹੁੰਦੀ ਹੈ। ਇਸ ਸਾਲ ਵੀ ਅਮਰਨਾਥ ਯਾਤਰਾ ਦਾ ਸਮਾਂ 1 ਜੁਲਾਈ ਤੋਂ 15 ਅਗਸਤ ਤੱਕ ਨਿਰਧਾਰਿਤ ਹੈ। ਇਸ ਲਈ ਚੋਣ ਕਮਿਸ਼ਨ ਨੇ ਸੰਵਿਧਾਨ ਦੇ ਆਰਟੀਕਲ 324 ਦੇ ਤਹਿਤ ਸਰਬ ਸਹਿਮਤੀ ਨਾਲ ਇਹ ਫੈਸਲਾ ਲਿਅ ਹੈ ਕਿ ਜੰਮੂ ਕਸ਼ਮੀਰ ਦੀ ਵਿਧਾਨ ਸਭਾ ਚੋਣਾਂ ਇਸ ਸਾਲ ਦੇ ਆਖ਼ਿਰ ਵਿੱਚ ਕਰਵਾਈਆਂ ਜਾਣਗੀਆਂ।
ਚੋਣ ਕਮਿਸ਼ਨ ਨੇ ਕਿਹਾ ਹੈ ਕਿ ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੁਰੱਖਿਆਂ ਹਲਾਤਾਂ 'ਤੇ ਨਿਯਮਿਤ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਬਾਰੇ ਵਿੱਚ ਸਾਰੇ ਹੀ ਪੱਖਾਂ ਤੋਂ ਹਰ ਸੰਭਵ ਜਾਣਕਾਰੀ ਲਈ ਜਾ ਰਹੀ ਹੈ ਤਾਂ ਜੋ ਸੂਬੇ ਵਿੱਚ ਅਮਨ ਅਤੇ ਸ਼ਾਤੀ ਨਾਲ ਚੋਣਾਂ ਮੁਕਮਲ ਕਰਵਾਈਆਂ ਜਾ ਸਕਣ।