ਨਵੀਂ ਦਿੱਲੀ: ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਚੇਅਰਮੈਨ ਮਹੰਤ ਨ੍ਰਿਤਿਆ ਗੋਪਾਲ ਦਾਸ ਸਮੇਤ ਟਰੱਸਟ ਦੇ ਮੈਂਬਰਾਂ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਅਯੁੱਧਿਆ ਆਉਣ ਦਾ ਸੱਦਾ ਦਿੱਤਾ।
ਅਯੁੱਧਿਆ ਵਿਚ ਰਾਮ ਮੰਦਰ ਦੀ ਉਸਾਰੀ ਲਈ ਹਾਲ ਹੀ ਵਿਚ ਬਣੇ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਦੀ ਪਹਿਲੀ ਬੈਠਕ ਬੁੱਧਵਾਰ ਨੂੰ ਹੋਈ ਸੀ। ਟਰੱਸਟ ਦੇ ਜਨਰਲ ਸਕੱਤਰ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਚੰਪਤ ਰਾਏ ਤੇ ਖਜ਼ਾਨਚੀ ਸਵਾਮੀ ਗੋਵਿੰਦ ਦੇਵ ਗਿਰੀ ਵੀ ਮੀਟਿੰਗ ਵਿੱਚ ਮੌਜੂਦ ਸਨ। ਬੈਠਕ ਤੋਂ ਬਾਅਦ ਮਹੰਤ ਨ੍ਰਿਤਿਆ ਗੋਪਾਲ ਦਾਸ ਨੇ ਪੱਤਰਕਾਰਾਂ ਨੂੰ ਕਿਹਾ, "ਅਸੀਂ ਪ੍ਰਧਾਨ ਮੰਤਰੀ ਨੂੰ ਅਯੁੱਧਿਆ ਆਉਣ ਦਾ ਸੱਦਾ ਦਿੱਤਾ।"