ਕੋਲਕਾਤਾ: ਪੱਛਮੀ ਬੰਗਾਲ ਵਿੱਚ ਇੱਕ ਸਿੱਖ ਸੁਰੱਖਿਆ ਮੁਲਾਜ਼ਮ ਦੀ ਕੁੱਟਮਾਰ ਦਾ ਮਾਮਲਾ ਲਗਾਤਾਰ ਸੁਰਖ਼ੀਆਂ ਬਣਿਆ ਹੋਇਆ ਹੈ। ਸਿੱਖ ਨੌਜਵਾਨ ਨੂੰ ਕੁੱਟਣ ਅਤੇ ਪੱਗ ਉਤਾਰਨ ਦੇ ਮਾਮਲੇ ਵਿੱਚ ਬਲਵਿੰਦਰ ਸਿੰਘ ਦੀ ਪਤਨੀ ਕਰਮਜੀਤ ਕੌਰ ਨੇ ਇਨਸਾਫ਼ ਲਈ ਮੁੱਖ ਮੰਤਰੀ ਮਮਤਾ ਬੈਨਰਜ਼ੀ ਨਾਲ ਮਿਲਣ ਦੀ ਇੱਛਾ ਜ਼ਾਹਰ ਕੀਤੀ ਹੈ।
ਬਲਵਿੰਦਰ ਸਿੰਘ ਦੀ ਪਤਨੀ ਕਰਨਜੀਤ ਕੌਰ ਨੇ ਮੁੱਖ ਮੰਤਰੀ ਮਮਤਾ ਬੈਨਰਜ਼ੀ ਨਾਲ ਮਿਲਣ ਦੀ ਮੰਗ ਕੀਤੀ ਹੈ। ਉਹ ਆਪਣੇ ਗ੍ਰਿਫ਼ਤਾਰ ਪਤੀ ਲਈ ਇਨਸਾਫ਼ ਚਾਹੁੰਦੀ ਹੈ। ਦੱਸਿਆ ਜਾ ਰਿਹਾ ਹੈ ਕਿ, ਜੇਕਰ ਉਨ੍ਹਾਂ ਨੂੰ ਮਿਲਣ ਦੀ ਮਨਜੂਰੀ ਨਹੀਂ ਦਿੱਤੀ ਗਈ, ਤਾਂ ਉਹ ਭੁੱਖ ਹੜਤਾਲ 'ਤੇ ਬੈਠੇਗੀ।
ਬੰਗਾਲ: ਪੱਗ ਦੇ ਅਪਮਾਨ ਵਿਰੁੱਧ ਪਰਿਵਾਰ ਨੇ ਮੁੱਖ ਮੰਤਰੀ ਨੂੰ ਮਿਲਣ ਦੀ ਇੱਛਾ ਕੀਤੀ ਜ਼ਾਹਰ 'ਮੁੱਖ ਮੰਤਰੀ ਨਾਲ ਨਾ ਮਿਲੀ ਤਾਂ ਭੁੱਖ ਹੜਤਾਲ 'ਤੇ ਬੈਠਾਂਗੀ'
ਸ਼ਨੀਵਾਰ ਨੂੰ ਕਰਨਜੀਤ ਕੌਰ ਨੇ ਕੋਲਕਾਤਾ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਕੀਤੀ, ਜਿਸ ਵਿੱਚ ਦਿੱਲੀ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਨਜਿੰਦਰ ਸਿੰਘ ਸਿਰਸਾ ਵੀ ਸ਼ਾਮਲ ਸਨ। ਪ੍ਰੈਸ ਕਾਨਫ਼ਰੰਸ ਵਿੱਚ ਕਿਰਨਜੀਤ ਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਮਮਤਾ ਬੈਨਰਜ਼ੀ ਨਾਲ ਮਿਲਣਾ ਚਾਹੁੰਦੀ ਹੈ। ਉਮੀਦ ਹੈ ਕਿ ਮੁੱਖ ਮੰਤਰੀ ਇਸ 'ਤੇ ਵਿਚਾਰ ਕਰੇਗੀ। ਜੇਕਰ ਮੈਨੂੰ ਮੁੱਖ ਮੰਤਰੀ ਨਾਲ ਮਿਲਣ ਦੀ ਮਨਜੂਰੀ ਨਾ ਮਿਲੀ, ਜੇਕਰ ਮੈਨੂੰ ਕੋਈ ਇਨਸਾਫ਼ ਨਾ ਮਿਲਿਆ, ਤਾਂ ਉਹ ਮੁੱਖ ਮੰਤਰੀ ਦਫ਼ਤਰ ਦੇ ਅੱਗੇ ਭੁੱਖ ਹੜਤਾਲ 'ਤੇ ਬੈਠੇਗੀ।
ਦੱਸ ਦਈਏ ਕਿ, ਭਾਜਪਾ ਆਗੂ ਦੀ ਸੁਰੱਖਿਆ ਵਿੱਚ ਤੈਨਾਤ ਇੱਕ ਸਿੱਖ ਮੁਲਾਜ਼ਮ ਬਲਵਿੰਦਰ ਸਿੰਘ ਦੀ ਪੁਲਿਸ ਵੱਲੋਂ ਕੁੱਟਮਾਰ ਦੌਰਾਨ ਉਸ ਦੀ ਪੱਗ ਡਿੱਗ ਗਈ ਸੀ, ਜਿਸ ਨੂੰ ਲੈ ਕੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਸਮੇਤ ਕਈ ਸਿੱਖ ਆਗੂ ਮੁੱਖ ਮੰਤਰੀ ਮਮਤਾ ਬੈਨਰਜ਼ੀ ਕੋਲ ਆਪਣਾ ਵਿਰੋਧ ਜ਼ਾਹਰ ਕਰ ਚੁੱਕੇ ਹਨ।