ਪੰਜਾਬ

punjab

ETV Bharat / bharat

ਬੈਂਕਿੰਗ ਰੈਗੂਲੇਸ਼ਨ ਸੋਧ ਬਿੱਲ ਨਾਲ ਸਹਿਕਾਰੀ ਬੈਂਕਿੰਗ ਪ੍ਰਣਾਲੀ 'ਤੇ ਪਵੇਗਾ ਮਾੜਾ ਪ੍ਰਭਾਵ: ਮਨੀਸ਼ ਤਿਵਾਰੀ - ਮਨੀਸ਼ ਤਿਵਾਰੀ

ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਲੋਕ ਸਭਾ ਵਿੱਚ ਬੈਂਕਿੰਗ ਰੈਗੂਲੇਸ਼ਨ ਸੋਧ ਬਿੱਲ ਨੂੰ ਲੈ ਕੇ ਕਿਹਾ ਕਿ ਇਸ ਨਾਲ ਸਹਿਕਾਰੀ ਬੈਂਕਿੰਗ ਪ੍ਰਣਾਲੀ 'ਤੇ ਮਾੜਾ ਪ੍ਰਭਾਵ ਪਵੇਗਾ।

ਫ਼ੋਟੋ।
ਫ਼ੋਟੋ।

By

Published : Sep 16, 2020, 7:50 PM IST

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਬੈਂਕਿੰਗ ਰੈਗੂਲੇਸ਼ਨ ਸੋਧ ਬਿੱਲ, 1949 (ਬੈਂਕਿੰਗ ਰੈਗੂਲੇਸ਼ਨ ਐਕਟ, 1949) ਪੇਸ਼ ਕੀਤਾ। ਬੈਂਕਿੰਗ ਰੈਗੂਲੇਸ਼ਨ ਸੋਧ ਬਿੱਲ 2020 ਬਾਰੇ ਖਦਸ਼ਾ ਦੂਰ ਕਰਨ ਦੀ ਕੋਸ਼ਿਸ਼ ਕਰਦਿਆਂ ਉਨ੍ਹਾਂ ਕਿਹਾ ਕਿ ਸਿਰਫ ਉਹ ਸਹਿਕਾਰੀ ਸਭਾਵਾਂ ਜੋ ਬੈਕਿੰਗ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਇਸ ਬਿੱਲ ਦੇ ਦਾਇਰੇ ਵਿੱਚ ਆਉਣਗੀਆਂ।

ਵੇਖੋ ਵੀਡੀਓ

ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਇਸ ਬਿੱਲ ਬਾਰੇ ਬੋਲਦਿਆਂ ਕਿਹਾ ਕਿ ਕੁਝ ਆਧਾਰ ਹੁੰਦੇ ਹਨ ਪਰ ਇਸ ਬਿੱਲ ਨੂੰ ਜਾਰੀ ਕਰਨ ਦਾ ਕੋਈ ਆਧਾਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਬੈਕਿੰਗ ਸਿਸਟਮ ਸੈਂਟਰ ਸਰਕਾਰ ਦੇ ਅਧਿਕਾਰ ਖੇਤਰਾਂ ਵਿੱਚ ਆਉਂਦਾ ਹੈ ਪਰ ਇੱਥੇ ਜ਼ਿਲ੍ਹਾ ਬੈਂਕਾਂ ਤੋਂ ਖੇਤੀਬਾੜੀ ਕਰਜ਼ਾ ਕ੍ਰੈਡਿਟ ਸੋਸਾਇਟੀ ਨੂੰ ਵੱਖ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦਾ ਅਸਰ ਖੇਤੀਬਾੜੀ ਉੱਤੇ ਅਧਾਰਿਤ ਅਰਥਵਿਵਸਥਾ 'ਤੇ ਪਵੇਗਾ।

ਤਿਵਾਰੀ ਨੇ ਅਪੀਲ ਕੀਤੀ ਕਿ ਸਰਕਾਰ ਇਸ ਬਿੱਲ ਨੂੰ ਵਾਪਸ ਲੈ ਲਵੇ ਕਿਉਂਕਿ ਇਸ ਦੇ ਲਾਗੂ ਹੋਣ ਨਾਲ ਦੇਸ਼ ਵਿੱਚ ਸਹਿਕਾਰੀ ਬੈਂਕਿੰਗ ਪ੍ਰਣਾਲੀ 'ਤੇ ਮਾੜਾ ਅਸਰ ਪਵੇਗਾ।

ABOUT THE AUTHOR

...view details