ਬਰੇਲੀ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਫੈਲ ਗਿਆ ਹੈ। ਇਸ ਮਹਾਮਾਰੀ ਨੂੰ ਰੋਕਣ ਦੇ ਲਈ ਭਾਰਤ ਸਮੇਤ ਕਈ ਦੇਸ਼ ਪੂਰੀ ਤਰ੍ਹਾਂ ਲੌਕਡਾਊਨ ਕੀਤੇ ਗਏ ਹਨ। ਉੱਥੇ ਹੀ ਯੂਪੀ ਦੇ ਬਰੇਲੀ ਸ਼ਹਿਰ ਵਿੱਚ ਪ੍ਰਸ਼ਾਸਨ ਦਾ ਬੇਖੌਫ ਚੇਹਰਾ ਸਾਹਮਣੇ ਆਇਆ ਹੈ। ਜਿੱਥੇ ਦੂਜੀ ਜਗ੍ਹਾ ਤੋਂ ਆਏ ਪ੍ਰਵਾਸੀ ਲੋਕਾਂ ਨੂੰ ਇੱਕ ਥਾਂ 'ਤੇ ਬਿਠਾ ਕੇ ਉਨ੍ਹਾਂ 'ਤੇ ਕੀਟਾਣੂਨਾਸ਼ਕ ਦਵਾਈ ਦਾ ਛਿੜਕਾਅ ਕੀਤਾ ਗਿਆ। ਇਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਾਇਰਲ ਹੁੰਦੇ ਹੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਬਰੇਲੀ ਪੁਲਿਸ ਨੇ ਪ੍ਰਵਾਸੀਆਂ 'ਤੇ ਕੀਤਾ ਡਿਸਇਨਫੈਕਟੈਂਟ ਦਾ ਛਿੜਕਾਅ - ਕੋਰੋਨਾ ਵਾਇਰਸ
ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਭਾਰਤ ਸਰਕਾਰ ਵੱਲੋਂ ਕਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉੱਥੇ ਹੀ ਯੂਪੀ ਪ੍ਰਸ਼ਾਸਨ ਦਾ ਖੌਫਨਾਕ ਚਿਹਰਾ ਸਾਹਮਣੇ ਆਇਆ ਹੈ।

ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਦਿੱਲੀ, ਹਰਿਆਣਾ, ਨੋਇਡਾ ਤੋਂ ਸੈਂਕੜੇ ਮਜ਼ਦੂਰ, ਔਰਤਾਂ ਅਤੇ ਛੋਟੇ ਬੱਚਿਆਂ ਨੂੰ ਜ਼ਮੀਨ 'ਤੇ ਬਿਠਾ ਕੇ ਉਨ੍ਹਾਂ 'ਤੇ ਕੀਟਾਣੂਨਾਸ਼ਕ ਦਵਾਈ ਦਾ ਛਿੜਕਾਅ ਕੀਤਾ ਗਿਆ। ਜਿਸ ਤੋਂ ਬਾਅਦ ਕਈ ਬੱਚਿਆਂ ਦੀਆਂ ਅੱਖਾਂ ਵਿੱਚ ਜਲਣ ਹੋਣ ਲੱਗ ਗਈ। ਅੱਖਾਂ ਵਿੱਚ ਜਲਣ ਦੀਆਂ ਸ਼ਿਕਾਇਤਾਂ ਦੇ ਬਾਵਜੂਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ।
ਬਰੇਲੀ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਇਸ ਘਟਨਾ 'ਤੇ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕਰ ਇਸ ਵੀਡੀਓ ਦੀ ਜਾਂਚ ਅਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਦੇ ਮੁਖੀ ਮਾਇਆਵਤੀ ਨੇ ਇਸ ਦੀ ਨਿਖੇਧੀ ਕੀਤੀ ਹੈ।