ਬੰਗਲੁਰੂ: ਕੇਂਪੇਗੋਵੜਾ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (KIMS) ਵਿਖੇ ਕੋਵਿਡ-19 ਦੇ ਪੌਜ਼ੀਟਿਵ ਮਰੀਜ਼ਾਂ ਨੂੰ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਸ਼ਿਫਟ ਕਰ ਦਿੱਤਾ ਗਿਆ। ਇਨ੍ਹਾਂ ਮਰੀਜ਼ਾਂ ਨੂੰ ਆਕਸੀਜਨ ਦੀ ਲੋੜ ਸੀ, ਉਨ੍ਹਾਂ ਨੂੰ KIMS ਤੋਂ ਬੋਰਿੰਗ, ਵਿਕਟੋਰੀਆ ਅਤੇ ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਚੈਸਟ ਡੀਜ਼ੀਜ ਵਿੱਚ ਸ਼ਿਫਟ ਕੀਤਾ ਗਿਆ।
ਹਸਪਤਾਲ ਦੇ ਸੂਤਰਾਂ ਅਨੁਸਾਰ, ਘੱਟੋ-ਘੱਟ 27 ਬੱਚੇ ਅਤੇ 19 ਕੋਰੋਨਾਵਾਇਰਸ ਮਰੀਜ਼ ਗੰਭੀਰ ਹਾਲਤ ਵਿੱਚ ਸਨ ਅਤੇ ਉਨ੍ਹਾਂ ਨੂੰ ਵੈਂਟੀਲੇਟਰ ਦੀ ਲੋੜ ਸੀ। ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਨਿਯੁਕਤ ਠੇਕੇਦਾਰ ਪਿਛਲੇ 2 ਦਿਨਾਂ ਤੋਂ ਆਕਸੀਜਨ ਸਿਲੰਡਰ ਸਪਲਾਈ ਕਰਨ ਵਿੱਚ ਅਸਫ਼ਲ ਰਹਿਣ ਤੋਂ ਬਾਅਦ ਆਕਸੀਜਨ ਸਿਲੰਡਰਾਂ ਦੀ ਉਪਲੱਬਧਤਾ ਇੱਕ ਵੱਡੀ ਚਿੰਤਾ ਦਾ ਵਿਸ਼ਾ ਬਣ ਗਿਆ। ਕੁੱਲ 695 ਮਰੀਜ਼ਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਕਰਨਾਟਕ ਮੈਡੀਕਲ ਸਿੱਖਿਆ ਮੰਤਰੀ ਕੇ ਸੁਧਾਕਰ ਨੇ ਟਵੀਟ ਕੀਤਾ ਕਿ ਜਦੋਂ ਉਨ੍ਹਾਂ ਨੂੰ KIMS ਹਸਪਤਾਲ ਵਿੱਚ ਆਕਸੀਜਨ ਦੀ ਘਾਟ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਮਰੀਜ਼ਾਂ ਨੂੰ ਵਿਕਟੋਰੀਆ, ਬੋਰਿੰਗ ਅਤੇ ਰਾਜੀਵ ਗਾਂਧੀ ਹਸਪਤਾਲਾਂ ਵਿੱਚ ਸ਼ਿਫਟ ਕਰਨ ਦੇ ਹੁਕਮ ਜਾਰੀ ਕਰ ਦਿੱਤੇ।