ਨਵੀਂ ਦਿੱਲੀ: ਖੇਤੀਬਾੜੀ ਨਾਲ ਜੁੜੇ ਤਿੰਨ ਆਰਡੀਨੈਂਸਾਂ ਦਾ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਆਰਡੀਨੈਂਸਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀ ਪਿੱਠ ਥਾਪੜਣੀ ਸ਼ੁਰੂ ਕਰ ਦਿੱਤੀ ਹੈ ਕਿ ਸਾਡੇ ਆਵਾਜ਼ ਚੁੱਕਣ ਕਾਰਨ ਅਕਾਲੀਦਲ ਤੇ ਕਾਂਗਰਸ ਪਾਰਟੀ ਨੂੰ ਆਪਣੇ ਪੈਰ ਪਿੱਛੇ ਖਿੱਚਣੇ ਪਏ ਹਨ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਸੁਖਬੀਰ ਬਾਦਲ ਅਤੇ ਕੈਪਟਨ ਸਰਕਾਰ 'ਤੇ ਜਮ ਕੇ ਨਿਸ਼ਾਨੇ ਵਿੰਨ੍ਹੇ ਹਨ।
'ਉਂਗਲ ਨੂੰ ਖ਼ੂਨ ਲਗਾ ਕੇ ਸ਼ਹੀਦ ਬਨਣਾ ਚਾਹੁੰਦੀ ਹੈ ਅਕਾਲੀ ਦਲ' 'ਆਤੇ ਆਤੇ ਸਾਹਿਬ ਬਹੁਤ ਦੇਰ ਹੋ ਗਈ '
ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਅਤੇ ਵਿਧਾਇਕ ਜਰਨੈਲ ਸਿੰਘ ਨੇ ਅੱਜ ਪਾਰਟੀ ਹੈੱਡਕੁਆਰਟਰ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ। ਭਗਵੰਤ ਮਾਨ ਦਾ ਸਿੱਧਾ ਨਿਸ਼ਾਨਾ ਅਕਾਲੀ ਦਲ ਅਤੇ ਕਾਂਗਰਸ 'ਤੇ ਸੀ। ਉਨ੍ਹਾਂ ਨੇ ਦੋਵਾਂ ਧਿਰਾਂ 'ਤੇ ਇੱਕ ਤੰਜ ਕਸਦਿਆਂ ਕਿਹਾ ਕਿ 'ਆਤੇ ਆਤੇ ਸਾਹਿਬ ਬਹੁਤ ਦੇਰ ਹੋ ਗਈ'। ਭਗਵੰਤ ਮਾਨ ਨੇ ਕਿਹਾ ਕਿ ਸਮੁੱਚਾ ਅਕਾਲੀ ਪਰਿਵਾਰ ਪਿਛਲੇ 3-4 ਮਹੀਨਿਆਂ ਤੋਂ ਇਨ੍ਹਾਂ ਆਰਡੀਨੈਂਸਾਂ ਦੇ ਸਮਰਥਨ ਵਿੱਚ ਜੁਟਿਆ ਹੋਇਆ ਸੀ। ਅਕਾਲੀ ਦਲ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਇਹ ਬਿੱਲ ਕਿਸਾਨਾਂ ਲਈ ਚੰਗਾ ਹੈ।
ਪੰਜਾਬ ਮਾਮਲਿਆਂ ਦੇ ਇੰਜਾਰਜ ਜਰਨੈਲ ਸਿੰਘ ਨਾਲ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਸੰਸਦ ਭਗਵੰਤ ਮਾਨ ਬਾਦਲ ਉੱਤੇ ਝੂਠ ਬੋਲਣ ਦੇ ਲਗਾਏ ਦੋਸ਼
ਭਗਵੰਤ ਮਾਨ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਅਤੇ ਕਿਸਾਨਾਂ ਦੇ ਵਿਰੋਧ ਦਾ ਨਤੀਜਾ ਹੈ ਕਿ ਹੁਣ ਉਨ੍ਹਾਂ ਨੂੰ ਜ਼ਮੀਨੀ ਹਕੀਕਤ ਪਤਾ ਲੱਗ ਗਈ ਹੈ। ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਕਹਿ ਰਹੇ ਸਨ ਕਿ ਇਹ ਬਿੱਲ ਐਮਐਸਪੀ ਨੂੰ ਪ੍ਰਭਾਵਿਤ ਨਹੀਂ ਕਰਨਗੇ, ਪਰ ਹੁਣ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਇਹ ਐਮਐਸਪੀ ਨੂੰ ਖ਼ਤਮ ਕਰਨ ਦਾ ਬਿੱਲ ਹੈ। ਭਗਵੰਤ ਮਾਨ ਨੇ ਸੁਖਬੀਰ ਬਾਦਲ 'ਤੇ ਝੂਠ ਬੋਲਣ ਦਾ ਦੋਸ਼ ਵੀ ਲਗਾਇਆ
'…ਤਾਂ ਸੰਸਦ ਵਿੱਚ ਨਾ ਆਉਂਦਾ ਬਿਲ'
ਉਨ੍ਹਾਂ ਕਿਹਾ ਕਿ ਸਦਨ ਤੋਂ ਬਾਹਰ ਆਉਂਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਉਨ੍ਹਾਂ ਨੇ ਵਿਰੋਧ ਵਿੱਚ ਵੋਟ ਦਿੱਤੀ ਹੈ, ਜਦੋਂ ਉਹ ਬੋਲ ਕੇ ਪਾਸ ਕੀਤਾ ਗਿਆ ਹੈ। ਹੁਣ ਉਹ ਕਹਿ ਰਹੇ ਹਨ ਕਿ ਉਹ ਕੁਰਬਾਨੀ ਦੇਣ ਲਈ ਤਿਆਰ ਹਨ, ਰਿਪੋਰਟਾਂ ਆ ਰਹੀਆਂ ਹਨ ਕਿ ਹਰਸਿਮਰਤ ਕੌਰ ਅਸਤੀਫ਼ਾ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਉਂਗਲੀ ਨੂੰ ਖੂਨ ਲਗਾ ਕੇ ਸ਼ਹੀਦ ਬਣਨਾ ਚਾਹੁੰਦੇ ਹਨ। ਉਨ੍ਹਾਂ ਨੂੰ ਵਜਾਰਤ ਤੋਂ ਉਸੇ ਦਿਨ ਅਸਤੀਫ਼ਾ ਦੇਣਾ ਚਾਹੀਦਾ ਸੀ ਜਿਸ ਦਿਨ ਇਹ ਬਿਲ ਕੈਬਨਿਟ ਵਿੱਚ ਆਏ ਸਨ। ਜੇਕਰ ਇਨ੍ਹਾਂ ਆਰਡੀਨੈਂਸਾਂ ਦਾ ਉਸ ਸਮੇਂ ਵਿਰੋਧ ਕੀਤਾ ਹੁੰਦਾ ਤਾਂ ਇਹ ਅੱਜ ਸੰਸਦ ਵਿੱਚ ਨਾ ਆਉਂਦੇ।
'ਹੁਣ ਵਿਰੋਧ ਦਾ ਕੋਈ ਫ਼ਾਇਦਾ ਨਹੀਂ'
ਇਸੇ ਤਰ੍ਹਾਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭਗਵੰਤ ਮਾਨ ਨੇ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਹਾਈ ਪਾਵਰ ਕਮੇਟੀ ਵਿੱਚ ਹੁੰਦਿਆਂ ਉਨ੍ਹਾਂ ਨੇ ਇਨ੍ਹਾਂ ਦਾ ਸਮਰਥਨ ਕੀਤਾ ਸੀ ਤੇ ਹੁਣ ਇੱਥੇ ਵਿਰੋਧ ਦਾ ਦਿਖਾਵਾ ਕਰ ਰਹੇ ਹਨ।