ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਰੂਰ ਲੋਕ ਸਭਾ ਸਾਂਸਦ ਤੇ ਪੰਜਾਬ ਆਪ ਦੇ ਪ੍ਰਧਾਨ ਭਗਵੰਤ ਮਾਨ ਬੁੱਧਵਾਰ ਨੂੰ ਪਾਰਟੀ ਦੇ ਪ੍ਰਚਾਰ ਦੇ ਲਈ ਦਿੱਲੀ ਵਿੱਚ ਜੁੱਟ ਗਏ ਹਨ। ਜਿੱਥੇ ਉਨ੍ਹਾਂ ਨੇ ਛਤਰਪੁਰ ਤੋਂ ਆਪ ਉਮੀਦਵਾਰ ਕਰਤਾਰ ਸਿੰਘ ਤਨਵਰ ਦੇ ਸਮਰਥਨ 'ਚ ਰੈਲੀ ਕੀਤੀ।
ਦਿੱਲੀ ਚੋਣ ਅਖਾੜਾ: ਭਗਵੰਤ ਮਾਨ ਨੇ ਚੋਣ ਪ੍ਰਚਾਰ ਕੀਤਾ ਸ਼ੁਰੂ - ਆਮ ਆਦਮੀ ਪਾਰਟੀ
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਪ੍ਰਚਾਰ ਲਈ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਜੁੱਟ ਗਏ ਹਨ। ਬੁੱਧਵਾਰ ਨੂੰ ਭਗਵੰਤ ਮਾਨ ਨੇ ਦਿੱਲੀ ਦੇ ਛਤਰਪੁਰ ਵਿੱਚ ਚੋਣ ਪ੍ਰਚਾਰ ਕੀਤਾ।
ਰੈਲੀ ਵਿੱਚ ਹਜ਼ਾਰਾਂ ਦੀ ਤਦਾਦ ਵਿੱਚ ਆਪ ਸਮਰਥਕਾਂ ਨੇ ਹਿੱਸਾ ਲਿਆ। ਇਸ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿੱਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕਾਂ ਨੂੰ ਅਪੀਲ ਕੀਤੀ। ਉੱਥੇ ਹੀ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਸਮੇਤ ਕਈ ਆਪ ਆਗੂ ਦਿੱਲੀ 'ਚ ਸਰਗਰਮ ਹੋ ਗਏ ਹਨ। ਇਹ ਆਗੂ ਦਿੱਲੀ ਦੇ ਸਿੱਖ ਤੇ ਪੰਜਾਬੀ ਖੇਤਰਾਂ 'ਚ ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ 'ਚ ਜੁੱਟ ਗਏ ਹਨ ਅਤੇ ਰੈਲੀਆਂ ਕਰ ਰਹੇ ਹਨ।
ਸੰਸਦ ਮੈਂਬਰ ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਸਾਰੇ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਕੋਰ ਕਮੇਟੀ ਦੇ ਮੈਂਬਰਾਂ, ਆਬਜਵਰਾਂ ਦੀ ਦਿੱਲੀ 'ਚ ਡਿਊਟੀ ਲੱਗਾ ਦਿੱਤੀ ਗਈ ਹੈ। ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਸਮੇਤ ਕਈ ਵਿਧਾਇਕ ਦਿੱਲੀ ਪਹੁੰਚ ਗਏ ਹਨ।