ਪੰਜਾਬ

punjab

ETV Bharat / bharat

ਈਟੀਵੀ ਭਾਰਤ 'ਤੇ ਭਗਵੰਤ ਮਾਨ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ-ਖੋਟੀਆਂ

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ ਹੈ। ਇਸ ਮੌਕੇ ਉਨ੍ਹਾਂ ਪਟਿਆਲਾ ਵਿੱਚ ਬੇਰੁਜ਼ਗਾਰ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਸਮੇਤ ਸੂਬੇ ਅਤੇ ਕੌਮੀ ਮੁੱਦਿਆਂ 'ਤੇ ਆਪਣੀ ਗੱਲ ਰੱਖੀ ਹੈ।

ਈਟੀਵੀ ਭਾਰਤ 'ਤੇ ਭਗਵੰਤ ਮਾਨ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ-ਖੋਟੀਆਂ
ਈਟੀਵੀ ਭਾਰਤ 'ਤੇ ਭਗਵੰਤ ਮਾਨ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ-ਖੋਟੀਆਂ

By

Published : Mar 9, 2020, 11:41 PM IST

Updated : Mar 9, 2020, 11:51 PM IST

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ ਹੈ। ਇਸ ਮੌਕੇ ਉਨ੍ਹਾਂ ਪਟਿਆਲਾ ਵਿੱਚ ਬੇਰੁਜ਼ਗਾਰ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਸਮੇਤ ਸੂਬੇ ਅਤੇ ਕੌਮੀ ਮੁੱਦਿਆਂ 'ਤੇ ਆਪਣੀ ਗੱਲ ਰੱਖੀ ਹੈ।

ਈਟੀਵੀ ਭਾਰਤ 'ਤੇ ਭਗਵੰਤ ਮਾਨ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ-ਖੋਟੀਆਂ

ਇਸ ਮੌਕੇ ਉਨ੍ਹਾਂ ਕਿਹਾ ਬੀਤੇ ਦਿਨੀਂ ਦਿੱਲੀ ਵਿੱਚ ਹੋਈ ਹਿੰਸਾ ਦਾ ਕਾਰਨ ਸਿਰਫ ਤੇ ਸਿਰਫ ਭਾਜਪਾ ਦੀ ਵੰਡ ਪਾਊ ਸਿਆਸਤ ਹੈ। ਉਨ੍ਹਾਂ ਕਿਹਾ 'ਆਪ' ਕਦੀ ਵੀ ਫਿਰਕੂ ਸਿਆਸਤ ਵਿੱਚ ਯਕੀਨ ਨਹੀਂ ਰੱਖਦੀ ।

ਈਟੀਵੀ ਭਾਰਤ 'ਤੇ ਭਗਵੰਤ ਮਾਨ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ-ਖੋਟੀਆਂ

ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਵੱਲੋਂ ਇੱਕ ਅੰਗਰੇਜ਼ੀ ਅਖ਼ਬਾਰ ਵਿੱਚ ਦੇਸ਼ ਦੀ ਹਾਲਤ 'ਤੇ ਲਿਖੇ ਲੇਖ ਬਾਰੇ ਉਨ੍ਹਾਂ ਕਿਹਾ ਉਨ੍ਹਾਂ ਦੀਆਂ ਚਿੰਤਾਵਾਂ ਬਿਲਕੁਲ ਦਰੁਸਤ ਹਨ। ਦੇਸ਼ ਅੱਜ ਆਰਥਿਕ ਮੰਦੀ ਨਾਲ ਝੂਹ ਰਿਹਾ ਹੈ ਅਤੇ ਕੇਂਦਰ ਸਰਕਾਰ ਦੇ ਫਿਰਕੂ ਏਜੰਡੇ ਨਾਲ ਵੀ ਦੇਸ਼ ਦਾ ਨੁਕਸਾਨ ਹੋ ਰਿਹਾ ਹੈ।

ਈਟੀਵੀ ਭਾਰਤ 'ਤੇ ਭਗਵੰਤ ਮਾਨ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ-ਖੋਟੀਆਂ

ਇਹ ਵੀ ਪੜ੍ਹੋ : ਪਟਿਆਲਾ 'ਚ ਅਧਿਆਪਕਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਇਸ ਮੌਕਾ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ 2022 ਵਿੱਚ ਬਨਣੀ ਤੈਅ ਹੈ। ਕਿਉਂਕਿ ਦਿੱਲੀ ਵਿੱਚ ਆਪ ਵੱਲੋਂ ਕੀਤੇ ਕੰਮਾਂ ਨੂੰ ਸਰਾਹ ਰਹੇ ਹਨ। ਉਨ੍ਹਾਂ ਕਿਹਾ ਕਿ 2022 ਵਿੱਚਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਕਾਂਗਰਸ ਦੇ ਝੂਠੇ ਲਾਰੇ ਨਹੀਂ ਚੱਲਣਗੇ ਅਤੇ ਅਕਾਲੀ ਦਲ ਤਾਂ ਪਹਿਲਾ ਹੀ ਪੰਜਾਬ ਦੇ ਨਕਸ਼ੇ ਤੋਂ ਗਾਇਬ ਹੋ ਚੁੱਕਿਆ ਹੈ।

Last Updated : Mar 9, 2020, 11:51 PM IST

ABOUT THE AUTHOR

...view details