ਪਟਨਾ ਸਾਹਿਬ: ਸੋਮਵਾਰ ਨੂੰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਨੂੰ ਲੈ ਕੇ ਪਟਨਾ ਸਾਹਿਬ ਵਿੱਚ ਪ੍ਰਬੰਧਕੀ ਬੋਰਡ ਦੀ ਮੀਟਿੰਗ ਹੋਈ। ਇਸ ਦੌਰਾਨ ਪ੍ਰਬੰਧਕੀ ਬੋਰਡ ਨੇ ਭਾਈ ਰਣਜੀਤ ਸਿੰਘ ਗੋਹਰ ਏ ਮਸਕੀਨ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਤਖ਼ਤ ਸ੍ਰੀ ਹਰਿਮੰਦਰ ਸਾਹਿਬ (ਪਟਨਾ ਸਾਹਿਬ)ਜੀ ਨੂੰ ਮਿਲੇ ਨਵੇਂ ਜਥੇਦਾਰ - ਭਾਈ ਰਣਜੀਤ ਸਿੰਘ
ਰਣਜੀਤ ਸਿੰਘ ਗੋਹਰ ਏ ਮਸਕੀਨ ਹੁਣ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਪ੍ਰਬੰਧਕੀ ਬੋਰਡ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।
ਫ਼ੋਟੋ।
ਇਸ ਮੀਟਿੰਗ ਦੌਰਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਣੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਸੀ ਅਤੇ ਹੁਣ ਭਾਈ ਰਣਜੀਤ ਸਿੰਘ ਗੋਹਰ ਏ ਮਸਕੀਨ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ।
Last Updated : Sep 9, 2019, 3:46 PM IST