ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਤੇ ਸ੍ਰੀਲੰਕਾ ਦਰਮਿਆਨ ਇੱਕ ਵਰਚੁਅਲ ਦੁਵੱਲੇ ਸੰਮੇਲਨ ਵਿੱਚ ਸ਼ਿਰਕਤ ਕੀਤੀ, ਜਿਸ ਵਿੱਚ ਉਨ੍ਹਾਂ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨਾਲ ਗੱਲਬਾਤ ਕੀਤੀ ਅਤੇ ਇਸ ਸੱਦੇ ਨੂੰ ਸਵੀਕਾਰ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਨੂੰ ਪ੍ਰਧਾਨ ਮੰਤਰੀ ਚੁਣੇ ਜਾਣ ਅਤੇ ਸੰਸਦੀ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਦੀ ਜਿੱਤ ਲਈ ਵਧਾਈ ਵੀ ਦਿੱਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਅਤੇ ਸ੍ਰੀਲੰਕਾ ਦੇ ਬਹੁਤ ਪੁਰਾਣੇ ਸਮੇਂ ਤੋਂ ਨੇੜਲਾ ਰਿਸ਼ਤਾ ਅਤੇ ਪਿਆਰ ਹੈ, ਇਹ ਹਮੇਸ਼ਾਂ ਇਸ ਤਰ੍ਹਾਂ ਰਹੇਗਾ। ਕੋਰੋਨਾ ਮਹਾਮਾਰੀ ਦੇ ਕਾਰਨ ਪੂਰੀ ਦੁਨੀਆ ਸੰਕਟ ਵਿੱਚ ਹੈ ਅਤੇ ਆਪਣੇ ਦੋਵਾਂ ਦੇਸ਼ਾਂ ਦੇ ਲਈ ਅਤੇ ਦੂਜੇ ਦੇਸ਼ਾਂ ਦੀ ਸੁਰੱਖਿਆ ਦੇ ਲਈ ਜਿਸ ਤਰੀਕੇ ਨਾਲ ਕੰਮ ਕੀਤਾ ਮੈਂ ਉਸ ਦੇ ਲਈ ਧੰਨਵਾਦ ਕਰਦਾ ਹਾਂ।