ਪੰਜਾਬ

punjab

ETV Bharat / bharat

ਭਾਜਪਾ ਆਗੂਆਂ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ, ਕਿਹਾ ਕੇਜਰੀਵਾਲ ਨੇ ਕੀਤਾ ਚੋਣ ਜ਼ਾਬਤੇ ਦਾ ਉਲੰਘਣ

ਤਰੁਣ ਚੁੱਗ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਵੱਖ ਵੱਖ ਅਖ਼ਬਾਰਾਂ ਨੂੰ ਇੰਟਰਵਿਊ ਦਿੱਤੀ। ਇਹ ਪੇਡ ਨਿਊਜ਼ ਦਾ ਮਾਮਲਾ ਹੈ ਅਤੇ ਨਾਲ ਹੀ ਇਹ ਚੋਣ ਜ਼ਾਬਤੇ ਦੀ ਉਲੰਘਣਾ ਹੈ।।

ਤਰੁਣ ਚੁੱਗ
ਤਰੁਣ ਚੁੱਗ

By

Published : Feb 7, 2020, 4:59 AM IST

ਨਵੀਂ ਦਿੱਲੀ: ਭਾਜਪਾ ਆਗੂ ਤਰੁਣ ਚੁੱਗ ਨੇ ਇੱਕ ਵਫ਼ਦ ਨਾਲ ਚੋਣ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਅਰਵਿੰਦ ਕੇਜਰੀਵਾਲ ਦੀ ਸ਼ਿਕਾਇਤ ਦੇ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ।

ਕੇਜਰੀਵਾਲ ਨੇ ਕੀਤਾ ਚੋਣ ਜ਼ਾਬਤੇ ਦਾ ਉਲੰਘਣ

ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਤਰੁਣ ਚੁੱਗ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਵੱਖ ਵੱਖ ਅਖ਼ਬਾਰਾਂ ਨੂੰ ਇੰਟਰਵਿਊ ਦਿੱਤੀ ਗਈ ਜਿਨ੍ਹਾਂ ਦੇ ਸਵਾਲ ਅਤੇ ਤਸਵੀਰਾਂ ਲੱਗਭੱਗ ਮਿਲਦੀਆਂ ਜੁਲਦੀਆਂ ਸਨ ਅਤੇ ਇਹ ਪੇਡ ਨਿਊਜ਼ ਦਾ ਮਾਮਲਾ ਹੈ। ਇਹ ਚੋਣ ਜ਼ਾਬਤੇ ਦੀ ਉਲੰਘਣਾ ਹੈ ਅਤੇ ਇਸ ਦਾ ਸਾਰਾ ਖਰਚਾ ਅਰਵਿੰਦ ਕੇਜਰੀਵਾਲ ਦੇ ਖਾਤੇ ਵਿੱਚ ਪਾਇਆ ਜਾਣਾ ਚਾਹੀਦਾ ਹੈ।

ਭਾਜਪਾ ਦੇ ਵੱਖ ਵੱਖ ਆਗੂਆਂ ਨੂੰ ਚੋਣ ਕਮਿਸ਼ਨ ਵੱਲੋਂ ਭੇਜੇ ਗਏ ਨੋਟਿਸ ਤੇ ਚੁੱਗ ਨੇ ਕਿਹਾ ਕਿ ਚੋਣ ਕਮਿਸ਼ਨ ਨਿਰਪੱਖ ਚੋਣਾਂ ਕਰਵਾਉਣ ਲਈ ਜ਼ਿੰਮੇਵਾਰ ਹੈ ਅਤੇ ਉਨ੍ਹਾਂ ਦਾ ਹਰ ਫ਼ੈਸਲਾ ਪਾਰਟੀ ਨੂੰ ਮਨਜ਼ੂਰ ਹੈ।

ਦਿੱਲੀ ਦੇ ਸ਼ਾਹੀਨ ਬਾਗ ਵਿੱਚ ਚੱਲ ਰਹੇ ਧਰਨਾ ਪ੍ਰਦਰਸ਼ਨ ਤੇ ਚੁੱਗ ਨੇ ਕਿਹਾ ਕਿ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਇਸ ਵਿੱਚ ਲੱਗੀਆਂ ਹੋਈਆਂ ਹਨ ਪਰ ਉਨ੍ਹਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣਗੇ।

ABOUT THE AUTHOR

...view details