ਬਾਗਪਤ: ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਜੇ ਖੋਖਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਕਿਹਾ ਜਾ ਰਿਹਾ ਹੈ ਕਿ ਇਸ ਘਟਨਾ ਨੂੰ 3 ਅਣਪਛਾਤੇ ਲੋਕਾਂ ਨੇ ਅੰਜਾਮ ਦਿੱਤਾ ਹੈ। ਜਦੋਂ ਸੰਜੇ ਆਪਣੇ ਖੇਤਾਂ ਵੱਲ ਸਵੇਰ ਦੀ ਸੈਰ ਲਈ ਜਾ ਰਹੇ ਸੀ ਉਸ ਵੇਲੇ ਇਹ ਘਟਨਾ ਵਾਪਰੀ ਹੈ।
ਇਸ ਘਟਨਾ ਨੂੰ ਲੈ ਕੇ ਸਥਾਨਕ ਅਤੇ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਲੋਕਾਂ ਨੇ ਪੁਲਿਸ ਅਤੇ ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਕੀਤੇ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਹਾਲਾਂਕਿ ਅਜੇ ਤੱਕ ਇਹ ਮੁਤੱਲਕ ਕੁਝ ਵੀ ਸਾਫ਼ ਨਹੀਂ ਹੋ ਸਕਿਆ ਕਿ ਆਖ਼ਰ ਇਸ ਕਤਲ ਪਿੱਛੇ ਕੀ ਕਾਰਨ ਹੋ ਸਕਦਾ ਹੈ। ਪੁਲਿਸ ਮੁਤਾਬਕ, ਇਹ ਮਾਮਲਾ ਪੁਰਾਣੀ ਕਿੜ ਦਾ ਹੋ ਸਕਦਾ ਹੈ।