ਅਯੁੱਧਿਆ: ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਉਮਾ ਭਾਰਤੀ ਨੇ ਫੈਸਲਾ ਕੀਤਾ ਹੈ ਕਿ ਉਹ ਅਯੁੱਧਿਆ ਦੇ ਭੂਮੀ ਪੂਜਨ ਵਿੱਚ ਸ਼ਾਮਲ ਨਹੀਂ ਹੋਵੇਗੀ। ਉਨ੍ਹਾਂ ਨੇ ਇਸ ਬਾਰੇ ਜਾਣਕਾਰੀ ਟਰੱਸਟ ਨੂੰ ਦਿੱਤੀ ਹੈ। ਉਮਾ ਨੇ ਇਹ ਵੀ ਕਿਹਾ ਹੈ ਕਿ ਉਹ ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਰਾਮਲਲਾ ਦੇ ਦਰਸ਼ਨ ਕਰੇਗੀ।
ਭਾਜਪਾ ਆਗੂ ਉਮਾ ਭਾਰਤੀ ਰਾਮ ਮੰਦਰ ਭੂਮੀ ਪੂਜਨ 'ਚ ਨਹੀਂ ਹੋਵੇਗੀ ਸ਼ਾਮਲ
ਭਾਜਪਾ ਆਗੂ ਉਮਾ ਭਾਰਤੀ ਰਾਮ ਮੰਦਰ ਦੇ ਭੂਮੀ ਪੂਜਨ ਪ੍ਰੋਗਰਾਮ ਵਿੱਚ ਹਿੱਸਾ ਨਹੀਂ ਲਵੇਗੀ। ਉਮਾ ਭਾਰਤੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਟਰੱਸਟ ਨੂੰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਰਾਮ ਮੰਦਰ ਲਈ ਭੂਮੀ ਪੂਜਨ 5 ਅਗਸਤ ਨੂੰ ਹੋਣ ਜਾ ਰਿਹਾ ਹੈ। ਇਹ ਪ੍ਰੋਗਰਾਮ ਹਨੁਮਾਨਗੜ੍ਹੀ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਭਗਵਾਨ ਹਨੁਮਾਨ ਜੀ ਦੇ ਨਿਸ਼ਾਨ ਦੀ ਪੂਜਾ ਕੀਤੀ ਜਾ ਰਹੀ ਹੈ। ਮਾਨਤਾਵਾਂ ਦੇ ਅਨੁਸਾਰ ਹਨੁਮਾਨ ਅਯੁੱਧਿਆ ਦੇ ਸੰਸਥਾਪਕ ਹਨ, ਇਸ ਲਈ ਉਸਾਰੀ ਦਾ ਕੰਮ ਉਨ੍ਹਾਂ ਦੇ ਨਿਸ਼ਾਨ ਦੀ ਪੂਜਾ ਨਾਲ ਸ਼ੁਰੂ ਹੋਵੇਗਾ। ਇਸ ਪੂਜਾ ਦੌਰਾਨ ਰਾਮ ਮੰਦਰ ਟਰੱਸਟ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ।
ਦੱਸ ਦੇਈਏ ਕਿ ਅਯੁੱਧਿਆ ਵਿੱਚ 5 ਅਗਸਤ ਨੂੰ ਹੋਣ ਵਾਲੇ ਰਾਮ ਮੰਦਰ ਭੂਮੀ ਪੂਜਨ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਹਨ। ਸੀਨੀਅਰ ਅਤੇ ਦਿੱਗਜ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਅਯੁੱਧਿਆ ਜ਼ਿਲ੍ਹੇ ਵਿੱਚ 5 ਅਗਸਤ ਨੂੰ ਰਾਮ ਜਨਮ ਭੂਮੀ ਮੰਦਿਰ ਦੀ ਉਸਾਰੀ ਲਈ ਰੱਖੀ ਜਾ ਰਹੀ ਭੂਮੀ-ਪੂਜਾ ਵਿੱਚ ਸ਼ਾਮਲ ਨਹੀਂ ਹੋ ਸਕਣਗੇ।