ਨਵੀਂ ਦਿੱਲੀ: ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਦੀ ਭਾਜਪਾ ਨੇ ਨਿਖੇਧੀ ਕੀਤੀ ਹੈ। ਭਾਜਪਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ 'ਤੇ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਹੈ। ਭਾਜਪਾ ਦੇ ਬੁਲਾਰੇ ਤੇ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਨਨਕਾਣਾ ਸਾਹਿਬ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।
ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹਮਲੇ ਦੀ ਭਾਜਪਾ ਨੇ ਕੀਤੀ ਨਿਖੇਧੀ - ਭਾਜਪਾ ਦੇ ਬੁਲਾਰੇ ਤਰੁਣ ਚੁੱਘ
ਬੀਤੇ ਦਿਨੀਂ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਦੀ ਭਾਜਪਾ ਨੇ ਨਿਖੇਧੀ ਕੀਤੀ ਹੈ।
ਭਾਜਪਾ ਦੇ ਬੁਲਾਰੇ ਤਰੁਣ ਚੁੱਘ ਨੇ ਕਿਹਾ ਕਿ ਨਨਕਾਣਾ ਸਾਹਿਬ ਪੰਜਾਬੀਆਂ ਤੇ ਸਿੱਖਾਂ ਲਈ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਹ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਹੈ। ਕੱਲ੍ਹ ਦੀ ਘਟਨਾ ਵੇਲੇ ਗੁਰਦੁਆਰੇ ਦੇ ਅੰਦਰ ਸ਼ਰਧਾਲੂ ਸਨ ਤੇ ਬਾਹਰ ਇੱਕ ਪਾਗਲ ਭੀੜ ਸੀ। ਉਨ੍ਹਾਂ ਨੇ ਸਿੱਖਾਂ ਨੂੰ ਧਮਕੀ ਦਿੱਤੀ ਹੈ। ਇਹ ਉਹੀ ਲੋਕ ਹਨ ਜਿਨ੍ਹਾਂ ਨੇ ਪਹਿਲਾਂ ਗੁਰਦੁਆਰੇ ਦੇ ਗ੍ਰੰਥੀ ਸਿੰਘ ਦੀ ਧੀ ਨੂੰ ਅਗਵਾ ਕੀਤਾ ਸੀ, ਜਦੋਂ ਮੀਡੀਆ ਨੇ ਇਸ ਘਟਨਾ ਨੂੰ ਉਭਾਰਿਆ ਤਾਂ ਇਹ ਘਟਨਾ ਵਾਪਰੀ ਹੈ।
ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਅੱਜ ਇਕ ਜ਼ਿੰਮੇਵਾਰ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪਾਕਿਸਤਾਨ ਨੂੰ ਉਨ੍ਹਾਂ ਲੋਕਾਂ ਅਤੇ ਗੁਰਦੁਆਰੇ ਦੀ ਰੱਖਿਆ ਕਰਨੀ ਚਾਹੀਦੀ ਹੈ।