ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਅਤੇ ਅੰਤਮ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਦੀ ਇਸ ਸੂਚੀ ਵਿੱਚ 12 ਉਮੀਦਵਾਰਾਂ ਦੇ ਨਾਂਅ ਹਨ। ਇਸ ਤੋਂ ਪਹਿਲਾਂ ਭਾਜਪਾ ਨੇ ਜੋ ਸੂਚੀ ਜਾਰੀ ਕੀਤੀ ਸੀ ਉਸ ਵਿੱਚ 78 ਉਮੀਦਵਾਰਾਂ ਦੇ ਨਾਂਅ ਐਲਾਨੇ ਗਏ ਸਨ। ਇਸ ਸੂਚੀ ਦੇ ਜਾਰੀ ਹੋਣ ਤੋਂ ਬਾਅਦ ਭਾਜਪਾ ਨੇ ਹਰਿਆਣਾ ਦੀਆਂ ਸਾਰੀਆਂ 90 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਰਨਾਲ ਤੋਂ ਟਿਕਟ ਦਿੱਤਾ ਗਿਆ ਸੀ।
ਹਰਿਆਣਾ ਚੋਣਾਂ: ਭਾਜਪਾ ਨੇ ਉਮੀਦਵਾਰਾਂ ਦੀ ਅੰਤਮ ਸੂਚੀ ਕੀਤੀ ਜਾਰੀ - haryana assembly polls news
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਅਤੇ ਅੰਤਮ ਸੂਚੀ ਜਾਰੀ ਕੀਤੀ। ਭਾਜਪਾ ਦੀ ਇਸ ਸੂਚੀ ਵਿੱਚ 12 ਉਮੀਦਵਾਰਾਂ ਦੇ ਨਾਂਅ ਹਨ।
ਦੱਸਣਯੋਗ ਹੈ ਕਿ ਭਾਜਪਾ ਦੀ ਪਹਿਲੀ ਸੂਚੀ ਵਿੱਚ 38 ਮੌਜੂਦਾ ਵਿਧਾਇਕਾਂ ਨੂੰ ਵੀ ਟਿਕਟ ਦਿੱਤੀ ਗਈ ਸੀ, ਉੱਥੇ ਹੀ 7 ਵਿਧਾਇਕਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਗਈਆਂ। ਹਾਲ ਹੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਈ ਮਹਿਲਾ ਪਹਿਲਵਾਨ ਬਬੀਤਾ ਫੌਗਾਟ ਨੂੰ ਦਾਦਰੀ ਅਤੇ ਪਹਿਲਵਾਨ ਯੋਗੇਸ਼ਵਰ ਦੱਤ ਨੂੰ ਸੋਨੀਪਤ ਬਰੌਦਾ ਤੋਂ ਟਿਕਟ ਦਿੱਤਾ ਗਿਆ ਹੈ।
ਹਰਿਆਣਾ ਵਿੱਚ ਭਾਜਪਾ ਨਾਲ ਗਠਜੋੜ ਟੁੱਟਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਲੋਕ ਦਲ (ਇਨੈਲੋ) ਵਿਚਕਾਰ ਸਮਝੌਤਾ ਹੋ ਗਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਾਜਿੰਦਰ ਸਿੰਘ ਦੇਸੂਜੋਧਾ ਕਾਲਿਆਂਵਾਲੀ ਤੋਂ ਅਤੇ ਕੁਲਵਿੰਦਰ ਸਿੰਘ ਕੁਨਾਲ ਰਤੀਆ ਤੋਂ ਸੁਖਬੀਰ ਸਿੰਘ ਬਾਦਲ ਅਤੇ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੀ ਹਾਜ਼ਰੀ ਵਿੱਚ ਨਾਮਜ਼ਦਗੀ ਪੱਤਰ ਭਰਨਗੇ।