ਨਵੀਂ ਦਿੱਲੀ :ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਬਿਆਨ ਜਾਰੀ ਕਰ ਭਾਜਪਾ ਵੱਲੋਂ 2022 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਲੜਨ ਦੀ ਗੱਲ ਆਖੀ ਹੈ। ਤਰੁਣ ਚੁੱਘ ਨੇ ਕਿਹਾ ਕਿ ਭਾਜਪਾ ਪੰਜਾਬ ਵਿਧਾਨਸਭਾ ਚੋਣਾਂ 'ਚ ਸਾਰੇ 117 ਹਲਕਿਆਂ 'ਚ ਕੌਮੀ ਸਪੀਕਰ ਜੇਪੀ ਨੱਡਾ ਅਤੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਚੋਣ ਲੱਗੀ ਜਿਸ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਚੁੱਘ ਨੇ ਕਿਹਾ ਕਿ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਪਾਰਟੀ ਦਫ਼ਤਰਾਂ ਦਾ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ 19 ਨਵੰਬਰ ਨੂੰ ਵਿੱਚ ਉਦਘਾਟਨ ਕਰਨਗੇ। ਚੁੱਘ ਨੇ ਕਿਹਾ ਕਿ ਇਨ੍ਹਾਂ ਦਫਤਰਾਂ ਦੇ ਰਾਹੀਂ ਭਾਜਪਾ ਪੰਜਾਬ ਦੇ ਵੋਟਰਾਂ ਨਾਲ ਸੰਪਰਕ ਬਣਾਵੇਗੀ ਅਤੇ ਉਨ੍ਹਾਂ ਪੀਐਮ ਮੋਦੀ ਵੱਲੋਂ ਚਲਾਈਆਂ ਗਈਆਂ 160 ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਵੇਗੀ।