ਨਵੀਂ ਦਿੱਲੀ : ਹਰਿਆਣਾ ਅਤੇ ਮਹਾਰਾਸ਼ਟਰ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਚੋਣ ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਬੇਹਦ ਚੌਕਸ ਨਜ਼ਰ ਆ ਰਹੀਆਂ ਹਨ। ਭਾਜਪਾ ਵੱਲੋਂ ਅੱਜ ਹਰਿਆਣਾ ਅਤੇ ਮਹਾਰਾਸ਼ਟਰ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੇ ਜਾਣ ਦੀ ਉਮੀਦ ਹੈ।
ਜਾਣਕਾਰੀ ਮੁਤਾਬਕ ਐਤਵਾਰ ਨੂੰ ਦੇਰ ਰਾਤ ਤੱਕ ਦਿੱਲੀ ਦੇ ਭਾਜਪਾ ਦਫ਼ਤਰ ਵਿੱਚ ਭਾਜਪਾ ਕੇਂਦਰੀ ਚੋਣ ਸਮਿਤੀ ਦੀ ਬੈਠਕ ਹੋਈ। ਇਸ ਬੈਠਕ ਦੀ ਅਗਵਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ। ਇਸ ਬੈਠਕ ਵਿੱਚ ਵਿਧਾਨ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਚੋਣ ਉੱਤੇ ਵਿਚਾਰ ਚਰਚਾ ਹੋਈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਭਾਜਪਾ ਵੱਲੋਂ ਜਲਦ ਹੀ ਵਿਧਾਨ ਸਭਾ ਚੋਣਾਂ ਲਈ ਮਹਾਰਾਸ਼ਟਰ ਅਤੇ ਹਰਿਆਣਾ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਦੋਹਾਂ ਸੂਬਿਆਂ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਮਿਤੀ 4 ਅਕਤੂਬਰ ਹੈ ਅਤੇ ਦੋਹਾਂ ਸੂਬਿਆਂ ਵਿੱਚ 21 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਵੇਗੀ।