ਪੰਜਾਬ

punjab

ETV Bharat / bharat

ਜੰਮੂ ਕਸ਼ਮੀਰ: ਅੱਤਵਾਦੀਆਂ ਨੇ ਭਾਜਪਾ ਵਰਕਰ ਨੂੰ ਮਾਰੀ ਗੋਲੀ, ਹਾਲਤ ਗੰਭੀਰ - ਅੱਤਵਾਦੀਆਂ ਨੇ ਭਾਜਪਾ ਵਰਕਰ ਨੂੰ ਮਾਰੀ ਗੋਲੀ

ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਅਬਦੁੱਲ ਹਮੀਦ ਦੇ ਘਰ ਦਾਖ਼ਲ ਹੋ ਕੇ ਉਸ ਨੂੰ ਗੋਲੀ ਮਾਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਭਾਜਪਾ ਵਰਕਰ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜੰਮੂ ਕਸ਼ਮੀਰ: ਅੱਤਵਾਦੀਆਂ ਨੇ ਭਾਜਪਾ ਵਰਕਰ ਨੂੰ ਮਾਰੀ ਗੋਲੀ, ਹਾਲਤ ਗੰਭੀਰ
ਜੰਮੂ ਕਸ਼ਮੀਰ: ਅੱਤਵਾਦੀਆਂ ਨੇ ਭਾਜਪਾ ਵਰਕਰ ਨੂੰ ਮਾਰੀ ਗੋਲੀ, ਹਾਲਤ ਗੰਭੀਰ

By

Published : Aug 9, 2020, 10:36 AM IST

ਸ੍ਰੀਨਗਰ: ਅੱਤਵਾਦੀਆਂ ਨੇ ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਓਮਪੋਰਾ ਖੇਤਰ ਵਿੱਚ ਐਤਵਾਰ ਸਵੇਰੇ ਭਾਜਪਾ ਵਰਕਰ ਅਬਦੁੱਲ ਹਮੀਦ ਨੂੰ ਗੋਲੀ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਅਬਦੁੱਲ ਹਮੀਦ ਦੇ ਘਰ ਦਾਖ਼ਲ ਹੋਏ ਅਤੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਉਥੋਂ ਫਰਾਰ ਹੋ ਗਏ।

ਅਬਦੁਲ ਹਮੀਦ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਤੇਜ਼ ਕਰ ਦਿੱਤੀ ਹੈ। ਅਬਦੁੱਲ ਹਮੀਦ ਨੂੰ ਗੋਲੀ ਮਾਰ ਕੇ ਅੱਤਵਾਦੀ ਉਸੇ ਹੀ ਖੇਤਰ ਵਿੱਚ ਮੌਜੂਦ ਇੱਕ ਹੋਰ ਮਹਿਲਾ ਭਾਜਪਾ ਵਰਕਰ ਦੇ ਘਰ ਵਿੱਚ ਦਾਖ਼ਲ ਹੋਏ। ਹਾਲਾਂਕਿ, ਮਹਿਲਾ ਭਾਜਪਾ ਵਰਕਰ ਘਰ 'ਚ ਮੌਜੂਦ ਨਹੀਂ ਸੀ, ਜਿਸ ਤੋਂ ਬਾਅਦ ਅੱਤਵਾਦੀ ਉਥੋਂ ਭੱਜ ਗਏ।

ਦੱਸ ਦਈਏ ਕਿ ਅਬਦੁੱਲ ਹਮੀਦ ਬਡਗਾਮ ਜ਼ਿਲੇ ਵਿੱਚ ਭਾਜਪਾ ਦੀ ਓਬੀਸੀ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਸਨ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਭਾਜਪਾ ਵਰਕਰ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਤਵਾਦੀਆਂ ਨੂੰ ਫੜਨ ਲਈ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ।

ABOUT THE AUTHOR

...view details