ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਰਾਖਵੇਂਕਰਨ ਬਾਰੇ ਟਿੱਪਣੀ ਕੀਤੇ ਜਾਣ ਤੋਂ ਬਾਅਦ ਰਾਜਨੀਤਿਕ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ। ਇਸ ਮੁੱਦੇ 'ਤੇ ਕਾਂਗਰਸ ਵੱਲੋਂ ਮੋਦੀ ਸਰਕਾਰ 'ਤੇ ਦਬਾਅ ਪਾਇਆ ਜਾ ਰਿਹਾ ਹੈ ਅਤੇ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ ਦਾਇਰ ਕਰਨ ਲਈ ਕਿਹਾ ਜਾ ਰਿਹਾ ਹੈ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਸ ਮੁੱਦੇ ‘ਤੇ ਮੋਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਭਾਜਪਾ-ਆਰਐੱਸਐੱਸ ਦੇ ਡੀਐੱਨਏ ਨੂੰ ਰਾਖਵੇਂ ਚੁੱਭਦੇ ਹਨ।
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਆਰਐੱਸਐੱਸ-ਭਾਜਪਾ ਦੀ ਵਿਚਾਰਧਾਰਾ ਰਾਖਵੇਂਕਰਨ ਦੇ ਵਿਰੁੱਧ ਹੈ, ਉਹ ਰਾਖਵੇਂਕਰਨ ਨੂੰ ਭਾਰਤ ਦੇ ਸੰਵਿਧਾਨ ਤੋਂ ਕਿਸੇ ਨਾ ਕਿਸੇ ਤਰੀਕੇ ਨਾਲ ਹਟਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਉਸ ਨੇ ਰਵਿਦਾਸ ਮੰਦਿਰ ਨੂੰ ਤੋੜਿਆ ਕਿਉਂਕਿ ਇਹ ਲੋਕ ਜੋ ਐੱਸਸੀ-ਐੱਸਟੀ ਕਮਿਉਨਿਟੀ ਹੈ ਇਹ ਲੋਕ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੰਦੇ।