ਨਵੀਂ ਦਿੱਲੀ: ਮੋਦੀ ਸਰਕਾਰ ਨੇ ਇਤਿਹਾਸਕ ਫ਼ੈਸਲਾ ਸੁਣਾਉਂਦੇ ਹੋਏ ਜੰਮੂ ਕਸ਼ਮੀਰ ਤੋਂ 370 ਦੇ ਕੁਝ ਹਿੱਸੇ ਖ਼ਤਮ ਕਰਨ ਦਾ ਮਤਾ ਪਾਸ ਕੀਤਾ ਹੈ। ਜੰਮੂ ਕਸ਼ਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਐਲਾਨਦਿਆਂ ਹੋਇਆਂ ਲਦਾਖ ਨੂੰ ਜੰਮੂ ਕਸ਼ਮੀਰ ਤੋਂ ਵੱਖ ਕਰ ਦਿੱਤਾ ਗਿਆ ਹੈ। ਹੁਣ ਤੋਂ ਲਦਾਖ ਵੀ ਕੇਂਦਰ ਸ਼ਾਸਿਤ ਪ੍ਰਦੇਸ਼ ਹੋਵੇਗਾ।
ਭਾਰਤੀ ਲੋਕਤੰਤਰ ਦਾ ਕਾਲਾ ਦਿਨ: ਮਹਿਬੂਬਾ ਮੁਫਤੀ - mehbooba mufti
ਮੋਦੀ ਸਰਕਾਰ ਨੇ ਇਤਿਹਾਸਕ ਫ਼ੈਸਲਾ ਸੁਣਾਉਂਦੇ ਹੋਏ ਜੰਮੂ ਕਸ਼ਮੀਰ ਤੋਂ 370 ਦੇ ਕੁਝ ਹਿੱਸੇ ਖ਼ਤਮ ਕਰਨ ਦਾ ਮਤਾ ਪਾਸ ਕੀਤਾ ਹੈ। ਜੰਮੂ ਕਸ਼ਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਐਲਾਨਦਿਆਂ ਹੋਇਆਂ ਲੱਦਾਖ ਨੂੰ ਜੰਮੂ ਕਸ਼ਮੀਰ ਤੋਂ ਅਲੱਗ ਕਰ ਦਿੱਤਾ ਗਿਆ ਹੈ। ਹੁਣ ਤੋਂ ਲੱਦਾਖ ਵੀ ਕੇਂਦਰ ਸ਼ਾਸਿਤ ਪ੍ਰਦੇਸ਼ ਹੋਵੇਗਾ।
ਫ਼ੋਟੋ
ਇਸ ਫੈਸਲੇ 'ਤੇ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਪ੍ਰਤੀਕਿਰਿਆ ਕਰਦਿਆਂ ਕਿਹਾ, "ਅੱਜ ਦਾ ਦਿਨ ਭਾਰਤੀ ਲੋਕਤੰਤਰ ਦਾ ਸਭ ਤੋਂ ਕਾਲਾ ਦਿਨ ਹੈ। ਧਾਰਾ 370 ਨੂੰ ਖ਼ਤਮ ਕਰਨ ਦਾ ਫ਼ੈਸਲਾ ਗੈਰਕਾਨੂੰਨੀ ਅਤੇ ਗੈਰ ਸੰਵਿਧਾਨਕ ਹੈ।"
Last Updated : Aug 5, 2019, 12:24 PM IST