ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਲਗਾਤਾਰ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ ਅਤੇ ਅੱਜ ਇਹ ਵਿਰੋਧ ਪ੍ਰਦਰਸ਼ਨ 14ਵੇਂ ਦਿਨ ਵਿੱਚ ਚਲਾ ਗਿਆ ਹੈ ਅਤੇ ਸਰਕਾਰ ਨੇ ਅੱਜ ਕਿਸਾਨਾਂ ਨੂੰ ਇੱਕ ਡ੍ਰਾਫ਼ਟ ਵੀ ਭੇਜਿਆ ਹੈ ਜਿਸ ਵਿੱਚ ਸੋਧ ਦੀ ਤਜਵੀਜ਼ ਦਿੱਤੀ ਗਈ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਸਾਨ ਨੇਤਾ ਬੂਟਾ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਸਾਨੂੰ ਸੋਧ ਕਰਨ ਦੀਆਂ ਤਜਵੀਜ਼ਾਂ ਭੇਜੀਆਂ ਹਨ, ਪਰ ਸਾਡੀਆਂ ਮੰਗਾਂ ਹਨ ਕਿ ਇਨ੍ਹਾਂ ਤਿਨਾਂ ਕਾਨੂੰਨਾਂ ਨੂੰ ਸਰਕਾਰ ਵਾਪਸ ਲਵੇ। ਅਸੀਂ ਆਪਣਾ ਅੰਦੋਲਨ ਉਦੋਂ ਤੱਕ ਖ਼ਤਮ ਨਹੀਂ ਕਰਾਂਗੇ ਜਦੋਂ ਤੱਕ ਸਰਕਾਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਚਾਹੇ ਇਸ ਦੇ ਲਈ ਸਾਨੂੰ ਜੇਲ੍ਹ ਕਿਉਂ ਨਾ ਜਾਣਾ ਪਵੇ।