ਪੰਜਾਬ

punjab

ETV Bharat / bharat

ਆਮ ਬਜਟ 2020: ਬੈਂਕਾਂ ਵਿੱਚ 5 ਲੱਖ ਤੱਕ ਜਮ੍ਹਾ ਪੁਰੀ ਤਰ੍ਹਾਂ ਸੁਰੱਖਿਅਤ - business news

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਦੇ ਦੌਰਾਨ ਬੈਂਕਿੰਗ ਸਿਸਟਮ ਨੂੰ ਸੁਧਾਰਣ ਨੂੰ ਲੈ ਕੇ ਗੱਲ ਕਹੀ ਹੈ।

ਆਮ ਬਜਟ 2020
ਫ਼ੋਟੋ

By

Published : Feb 1, 2020, 5:40 PM IST

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਦੇ ਦੌਰਾਨ ਬੈਂਕਿੰਗ ਸਿਸਟਮ ਨੂੰ ਸੁਧਾਰਨ ਨੂੰ ਲੈ ਕੇ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਬੈਂਕਿੰਗ ਸਿਸਟਮ ਨੂੰ ਸੁਧਾਰਣ ਦੇ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਬੈਂਕਾਂ ਵਿੱਚ 5 ਲੱਖ ਪੁਰੀ ਤਰ੍ਹਾਂ ਸੁਰੱਖਿਅਤ ਹੈ। ਪਹਿਲਾਂ ਇੱਕ ਲੱਖ ਰੁਪਏ ਤੱਕ ਸੁਰੱਖਿਅਤ ਰਹਿੰਦਾ ਸੀ। ਸਾਰਿਆਂ ਬੈਂਕਾਂ 'ਤੇ ਨਿਗਰਾਨੀ ਲਈ ਪੁਰੀ ਵਿਵਸਥਾ ਹੋ ਚੁੱਕੀ ਹੈ।

ਸਰਕਾਰ ਟੈਕਸ ਅਦਾਕਾਰਾਂ ਲਈ ਸੁਵਿਧਾ ਵਧਾਉਣ ਤੇ ਟੈਕਸ ਅਦਾਕਾਰਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਕਾਨੂੰਨਾਂ ਵਿਚ ਲੋੜੀਂਦੇ ਸੁਧਾਰ ਕਰੇਗੀ। ਵਿੱਤ ਮੰਤਰੀ ਸੀਤਾਰਮਨ ਨੇ ਵੀ “ਧੰਨ ਲਕਸ਼ਮੀ ਯੋਜਨਾ” ਦਾ ਐਲਾਨ ਕੀਤਾ ਹੈ। ਇਸ ਤਹਿਤ ਮਹਿਲਾ ਸਵੈ-ਸਹਾਇਤਾ ਸਮੂਹ ਨਾਬਾਰਡ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਸਹੂਲਤਾਂ ਚਲਾਉਣਗੀਆਂ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਆਈਡੀਬੀਆਈ ਦੀ ਹਿੱਸੇਦਾਰੀ ਵੇਚੀ ਜਾਵੇਗੀ।

ਤੁਹਾਨੂੰ ਦੱਸ ਦਈਏ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ (ਬਜਟ 2020-21) ਦੇ ਭਾਸ਼ਣ ਵਿੱਚ ਕਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਟੈਕਸ ਅਦਾ ਕਰਨ ਵਾਲਿਆਂ ਦਾ ਚਾਰਟਰ ਬਣਾਵੇਗੀ ਤਾਂ ਜੋ ਕੋਈ ਟੈਕਸ ਦਾ ਭੁਗਤਾਨ ਕਰਨ ਵਾਲਿਆਂ ਨੂੰ ਪ੍ਰੇਸ਼ਾਨ ਨਾ ਕਰ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇੱਕ ਰਾਸ਼ਟਰੀ ਭਰਤੀ ਏਜੰਸੀ ਬਣਾਈ ਜਾਵੇਗੀ ਤੇ ਕਿਸਾਨਾਂ ਦਾ 15 ਲੱਖ ਕਰੋੜ ਰੁਪਏ ਤੱਕ ਦਾ ਕਰਜ਼ਾ ਦੇਣ ਦਾ ਟੀਚਾ ਹੈ।

ਨਿਰਮਲਾ ਸੀਤਾਰਮਨ ਨੇ ਦੂਜੀ ਵਾਰ ਵਿੱਤ ਮੰਤਰੀ ਵਜੋਂ ਬਜਟ ਪੇਸ਼ ਕਰ ਰਹੀ ਹੈ। ਲੋਕ ਸਭਾ ਓਮ ਬਿਰਲਾ ਨੇ ਉਨ੍ਹਾਂ ਨੂੰ ਬਜਟ ਪੇਸ਼ ਕਰਨ ਦੀ ਪ੍ਰਵਾਨਗੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਦਹਾਕੇ ਦਾ ਪਹਿਲਾ ਬਜਟ ਪੇਸ਼ ਕਰਨ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਨਿਰਮਲਾ ਸੀਤਾਰਮਨ, ਜੋ ਕਿ ਪੀਲੀ ਰੰਗ ਦੀ ਸਾੜੀ ਪਾਈ ਹੋਈ ਸੀ, ਨੇ ਭਾਸ਼ਣ ਦੇ ਸ਼ੁਰੂ ਵਿੱਚ ਲੋਕ ਸਭਾ ਚੋਣਾਂ ਵਿੱਚ ਪੀਐਮ ਮੋਦੀ ਦੀ ਅਗਵਾਈ ਵਿੱਚ ਮਿਲੀ ਜਿੱਤ ਦਾ ਜ਼ਿਕਰ ਕੀਤਾ।

ABOUT THE AUTHOR

...view details