ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਵਿੱਚ ਹੋਈ ਘਟਨਾ ਵਿੱਚ ਆਪਣੀ ਜਾਨ ਗਵਾਉਣ ਵਾਲੇ ਇੰਸਪੈਕਟਰ ਸੁਬੋਧ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਸੁਮਿਤ ਦਲਾਲ ਦਾ ਬੁੱਤ ਸਥਾਪਤ ਕੀਤਾ ਗਿਆ ਹੈ। ਇਹ ਬੁੱਤ ਸਿਯਾਨਾ ਪਿੰਡ ਵਿੱਚ ਵੀ ਹੀ ਸਥਾਪਤ ਕੀਤਾ ਗਿਆ। ਸੁਮਿਤ ਦਲਾਲ ਦੀ ਮੌਤ ਵੀ ਉਸੇ ਹਿੰਸਾਂ ਵਿੱਚ ਹੋ ਗਈ ਸੀ।
ਬੁੱਤ ਸਥਾਪਤ ਕੀਤੇ ਜਾਣ ਦੇ ਸਬੰਧ ਵਿੱਚ ਸੁਮਿਤ ਦਲਾਲ ਦੇ ਪਿਤਾ ਕਹਿਣਾ ਹੈ ਕਿ ਸੂਬਾ ਸਰਕਾਰ ਉਨ੍ਹਾਂ ਦੀ ਨਹੀਂ ਸੁਣ ਰਹੀ ਹੈ। ਜੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਧਰਮ ਬਦਲ ਕੇ ਖੁਦਕੁਸ਼ੀ ਕਰ ਲੈਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਜੋ ਐਲਾਨ ਕੀਤੇ ਸੀ ਉਹ ਪੂਰੇ ਨਹੀਂ ਹੋਏ ਅਤੇ ਨਾ ਹੀ ਸੀਬੀਆਈ ਜਾਂਚ ਕਰਵਾਈ ਗਈ। ਇਹ ਮੰਗਾਂ 3 ਦਸੰਬਰ ਤੱਕ ਪੂਰੀਆਂ ਨਾ ਹੋਈਆਂ ਤਾਂ ਉਹ ਖੁਦਕੁਸ਼ੀ ਕਰ ਲੈਣਗੇ।