ਚਮੋਲੀ: ਬਦਰੀਨਾਥ ਹਾਈਵੇਅ 'ਤੇ ਰਿਸ਼ੀਕੇਸ਼ ਤੋਂ ਬਦਰੀਨਾਥ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 25 ਲੋਕ ਜ਼ਖ਼ਮੀ ਹੋ ਗਏ।
ਬਦਰੀਨਾਥ: ਸ਼ਰਧਾਲੂਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 25 ਜ਼ਖ਼ਮੀ - pildrims
ਬਦਰੀਨਾਥ ਹਾਈਵੇਅ 'ਤੇ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗ ਗਈ। ਹਾਦਸੇ ਵਿੱਚ 25 ਲੋਕ ਜ਼ਖ਼ਮੀ ਹੋ ਗਏ।
ਫ਼ੋਟੋ
ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜ਼ਖ਼ਮੀਆਂ ਨੂੰ ਖੱਡ 'ਚੋਂ ਬਾਹਰ ਕੱਢ ਕੇ ਨੇੜਲੇ ਹਸਪਤਾਲ 'ਚ ਦਾਖ਼ਲ ਕਰਵਾਇਆ ਹੈ। ਇਸ ਦੇ ਨਾਲ ਹੀ ਗੰਭੀਰ ਰੂਪ ਨਾਲ ਜ਼ਖ਼ਮੀ 3 ਵਿਅਕਤੀਆਂ ਨੂੰ ਇਲਾਜ਼ ਲਈ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਹੈ।
ਪੁਲਿਸ ਮੁਤਾਬਕ ਬੱਸ ਵਿੱਚ 28 ਸ਼ਰਧਾਲੂ ਸਵਾਰ ਸਨ ਜਿਨ੍ਹਾਂ 'ਚੋਂ 25 ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਸਵਾਰ ਸ਼ਰਧਾਲੂ ਪੰਜਾਬ, ਹਰਿਆਣਾ, ਔਰੰਗਾਬਾਦ, ਗੁਜਰਾਤ ਤੇ ਬਨਾਰਸ ਦੇ ਰਹਿਣ ਵਾਲੇ ਹਨ।