ਨਵੀਂ ਦਿੱਲੀ: ਨਾਗਰਿਕਤਾ ਸੋਧ ਐਕਟ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿੱਚ ਇੱਕ ਵਾਰ ਮੁੜ ਤੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਸੈਂਕੜੇ ਨਮਾਜ਼ੀਆਂ ਨੇ ਸੀਏਏ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ। ਦਿੱਲੀ ਦੇ ਜੋਰਬਾਗ ਖੇਤਰ ਵਿੱਚ ਸ਼ੁੱਕਰਵਾਰ ਨੂੰ ਸੀਏਏ ਵਿਰੁੱਧ ਇੱਕ ਵਿਰੋਧੀ ਮਾਰਚ ਵੀ ਕੱਢਿਆ ਗਿਆ, ਇਹ ਮਾਰਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ ਜਾਵੇਗਾ।
CAA Protest: ਜਾਮਾ ਮਸਜਿਦ 'ਚ ਵਿਰੋਧ ਪ੍ਰਦਰਸ਼ਨ, ਦਿੱਲੀ ਦੇ ਕਈ ਇਲਾਕਿਆਂ 'ਚ ਕਰੜੀ ਸੁਰੱਖਿਆ - ਨਾਗਰਿਕਤਾ ਸੋਧ ਐਕਟ
ਨਾਗਰਿਕਤਾ ਸੋਧ ਐਕਟ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿੱਚ ਜੁੰਮੇ ਦੀ ਨਮਾਜ਼ ਤੋਂ ਬਾਅਦ ਨਮਾਜ਼ੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਸ਼ੁੱਕਰਵਾਰ ਨੂੰ ਸੀਏਏ ਵਿਰੁੱਧ ਇੱਕ ਵਿਰੋਧੀ ਮਾਰਚ ਵੀ ਕੱਢਿਆ ਗਿਆ, ਇਹ ਮਾਰਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ ਜਾਵੇਗਾ।
ਸਾਬਕਾ ਵਿਧਾਇਕ ਸ਼ੋਇਬ ਇਕਬਾਲ ਦਾ ਕਹਿਣਾ ਹੈ ਕਿ ਜਾਮਾ ਮਸਜਿਦ 'ਤੇ ਅੱਜ ਸੀਏਏ,ਐਨਆਰਸੀ-ਐਨਪੀਆਰ ਵਿਰੁੱਧ ਸ਼ਾਂਤਮਈ ਪ੍ਰਦਰਸ਼ਨ ਹੋਏਗਾ, ਜਿਸ ਨਾਲ ਸਮੇਂ ਸਿਰ ਹੀ ਇਹ ਵਿਰੋਧ ਪ੍ਰਦਰਸ਼ਨ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਜਨਤਾ ਦੋਵਾਂ ਨੇ ਪਿਛਲੇ ਸਮੇਂ ਤੋਂ ਕੁਝ ਸਿੱਖਿਆ ਹੈ।
ਦੱਸਣਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਕੁਝ ਸੰਗਠਨਾਂ ਵੱਲੋਂ ਸ਼ੁੱਕਰਵਾਰ ਦੀ ਨਮਾਜ਼ ਅਤੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਵਿੱਚ ਕੁਝ ਥਾਵਾਂ ‘ਤੇ ਭਾਰੀ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਉੱਤਰ-ਪੂਰਬੀ ਦਿੱਲੀ ਵਿੱਚ ਅਮਨ-ਕਾਨੂੰਨ ਨੂੰ ਬਣਾਏ ਰੱਖਣ ਲਈ ਨੇੜਲੇ ਜ਼ਿਲ੍ਹਿਆਂ ਤੋਂ ਬੁਲਾਏ ਗਏ ਪੁਲਿਸ ਬਲਾਂ ਅਤੇ ਨੀਮ ਫੌਜੀ ਬਲਾਂ ਦੀਆਂ 15 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਸਥਿਤੀ 'ਤੇ ਨਜ਼ਰ ਰੱਖਣ ਲਈ ਦਿੱਲੀ ਪੁਲਿਸ ਡਰੋਨ ਦੀ ਵੀ ਮਦਦ ਲੈ ਰਹੀ ਹੈ। ਸੀਏਏ ਦਾ ਵਿਰੋਧ ਜਾਮਾ ਮਸਜਿਦ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ।