ਨਵੀਂ ਦਿੱਲੀ: ਸਨਿੱਚਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ ਗਈ। ਇਸ ਬੈਠਕ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਹੀਂ ਪੁੱਜੇ।
ਡਾ. ਮਨਮੋਹਨ ਸਿੰਘ ਨੇ ਸੱਦੀ ਮੀਟਿੰਗ, ਕੈਪਟਨ ਗ਼ੈਰ-ਹਾਜ਼ਰ - Congress Chief ministers meeting
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਪਰ ਇਸ ਵਿੱਚ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਨਹੀਂ ਹੋਏ।
ਫ਼ੋਟੋ।
ਬੈਠਕ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰ ਸਵਾਮੀ ਸਮੇਤ ਕਈ ਨੇਤਾ ਸ਼ਾਮਿਲ ਹੋਏ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਬੈਠਕ 'ਚ ਸ਼ਾਮਲ ਨਹੀਂ ਹੋਏ, ਉਨ੍ਹਾਂ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੱਤਾ।