ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੌਰੇ ਤੋਂ ਪਰਤਣ ਤੋਂ ਬਾਅਦ ਕਾਫ਼ੀ ਗੁੱਸੇ ਵਿੱਚ ਨਜ਼ਰ ਆ ਰਹੇ ਹਨ। ਦਿੱਲੀ ਦੌਰੇ ਤੋਂ ਜਦੋਂ ਮੁੱਖ ਮੰਤਰੀ ਪੰਜਾਬ ਪਰਤੇ ਤਾਂ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਸੀ ਤੇ ਉਨ੍ਹਾਂ ਨੇ 2 ਦਿਨਾਂ ਲਈ ਆਰਾਮ ਕੀਤਾ ਤੇ ਅੱਜ ਜਦੋਂ ਉਹ ਬੋਲੇ ਤਾਂ ਪਿਛਲੇ ਦਿਨਾਂ ਦੇ ਮੁਕਾਬਲੇ ਕਾਫ਼ੀ ਗੁੱਸੇ ਵਿੱਚ ਨਜ਼ਰ ਆਏ।
ਇਹ ਵੀ ਪੜ੍ਹੋ: ਸੰਗਰੂਰ ਤੋਂ ਸਿਰਸਾ ਤੱਕ ਘੱਗਰ ਦਾ ਕਹਿਰ, ਘਰਾਂ 'ਚ ਵੜਿਆ ਪਾਣੀ
ਕੈਪਟਨ ਨੇ ਸਭ ਤੋਂ ਪਹਿਲਾਂ ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਜਿਹੜੇ ਸਪੈਸ਼ਲ ਟਾਸਕ ਫੋਰਸ(ਐੱਸਟੀਐੱਫ਼) ਦੇ ਮੁਖੀ ਹਰਪ੍ਰੀਤ ਸਿੰਘ ਦੀ ਨਿਯੁਕਤੀ ਦਾ ਵਿਰੋਧ ਕਰ ਰਹੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਕਹਿ ਦਿੱਤਾ ਕਿ ਜੋ ਉਨ੍ਹਾਂ ਦੇ ਫ਼ੈਸਲੇ ਤੋਂ ਰਾਜ਼ੀ ਨਹੀਂ ਹੈ, ਉਹ ਡੈਪੁਟੇਸ਼ਨ ਤੇ ਕੇਂਦਰ ਵਿੱਚ ਜਾ ਸਕਦੇ ਹਨ। ਇਸ ਦੇ ਨਾਲ ਹੀ ਨਾਖ਼ੁਸ਼ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਗ੍ਰਹਿ ਮੰਤਰਾਲਾ ਉਨ੍ਹਾਂ ਖ਼ੁਦ ਕੋਲ ਹੈ ਤੇ ਉਹ ਸੂਬੇ ਦੇ ਹਿਤ ਵਿੱਚ ਕਿਸੇ ਵੀ ਪੁਲਿਸ ਅਧਿਕਾਰੀ ਦਾ ਤਬਾਦਲਾ ਤੇ ਨਿਯੁਕਤੀ ਕਰ ਸਕਦੇ ਹਨ।