ਨਵੀਂ ਦਿੱਲੀ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਕੈਪਟਨ ਨੇ ਖ਼ਜ਼ਾਨਾ ਮੰਤਰੀ ਤੋਂ ਪੰਜਾਬ ਸਿਰ ਚੜ੍ਹੇ 31 ਹਜ਼ਾਰ ਕਰੋੜ ਦੇ ਕਰਜ਼ੇ ਬਾਰੇ ਗੱਲਬਾਤ ਕਰਦਿਆਂ ਮੰਗ ਕੀਤੀ ਕਿ ਸੂਬੇ ਨੂੰ ਸਿਰ ਕਰਜ਼ੇ ਤੋਂ ਰਾਹਤ ਦਿੱਤੀ ਜਾਵੇ। ਨਾਲ ਹੀ ਉਨ੍ਹਾਂ ਵਿੱਤੀ ਮਦਦ ਲਈ ਵੀ ਕੇਂਦਰ ਨੂੰ ਗੁਹਾਰ ਲਗਾਈ।
ਸੂਬੇ ਸਿਰ ਚੜ੍ਹੇ ਕਰਜ਼ੇ ਤੋਂ ਪਰੇਸ਼ਾਨ ਕੈਪਟਨ ਪਹੁੰਚੇ ਦਿੱਲੀ, ਕੀਤੀ ਵਿੱਤ ਮੰਤਰੀ ਨਾਲ ਮੁਲਾਕਾਤ - online punjabi news
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਖ਼ਜ਼ਾਨਾ ਮੰਤਰੀ ਤੋਂ ਪੰਜਾਬ ਸਿਰ ਚੜ੍ਹੇ 31 ਹਜ਼ਾਰ ਕਰੋੜ ਦੇ ਕਰਜ਼ੇ ਤੋਂ ਰਾਹਤ ਦੀ ਮੰਗ ਕੀਤੀ ਹੈ।
ਫ਼ੋਟੋ
ਉਧਰ, ਨਿਰਮਲਾ ਸੀਤਾਰਮਨ ਨੇ ਮੁੱਖ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖ਼ੇਤਰਾਂ ਲਈ ਵੀ ਸਪੈਸ਼ਲ ਪੈਕੇਜ ਦੀ ਪੁਰਾਣੀ ਮੰਗ ਨੂੰ ਦੁਹਰਾਇਆ ਹੈ।
Last Updated : Jun 28, 2019, 7:12 PM IST