ਪੰਜਾਬ

punjab

ETV Bharat / bharat

ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਕਾਲਕਾਜੀ ਵਿਧਾਨਸਭਾ ਹਲਕੇ ਵਿੱਚ ਕੀਤਾ ਰੋਡ ਸ਼ੋਅ - ਦਿੱਲੀ ਵਿਧਾਨਸਭਾ ਚੋਣਾਂ

ਦਿੱਲੀ ਵਿਧਾਨਸਭਾ ਚੋਣਾਂ ਦਾ ਦੰਗਲ ਭੱਖ ਚੁੱਕਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੀਆਂ ਚੋਣ ਰੈਲੀਆਂ ਕਰ ਰਹੀਆਂ ਹਨ। ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਲਕਾਜੀ ਹਲਕੇ ਵਿੱਚ ਰੋਡ ਸ਼ੋਅ ਕਰ ਕਾਂਗਰਸ ਉਮੀਦਵਾਰ ਸ਼ਿਵਾਨੀ ਚੋਪੜਾ ਦੇ ਹੱਕ ਵਿੱਚ ਪ੍ਰਚਾਰ ਕੀਤਾ।

ਕੈਪਟਨ ਅਮਰਿੰਦਰ ਸਿੰਘ ਦਾ ਰੋਡ ਸ਼ੋਅ
ਕੈਪਟਨ ਅਮਰਿੰਦਰ ਸਿੰਘ ਦਾ ਰੋਡ ਸ਼ੋਅ

By

Published : Feb 3, 2020, 11:44 PM IST

ਨਵੀਂ ਦਿੱਲੀ: ਦਿੱਲੀ ਵਿਧਾਨਸਭਾ ਚੋਣਾਂ ਦਾ ਦੰਗਲ ਭਖ ਚੁੱਕਿਆ ਹੈ। ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਲਕਾਜੀ ਹਲਕੇ ਵਿੱਚ ਰੋਡ ਸ਼ੋਅ ਕਰ ਕਾਂਗਰਸ ਉਮੀਦਵਾਰ ਸ਼ਿਵਾਨੀ ਚੋਪੜਾ ਦੇ ਹੱਕ ਵਿੱਚ ਪ੍ਰਚਾਰ ਕੀਤਾ। ਇਸ ਰੋਡ ਸ਼ੋਅ ਮੌਕੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ।

ਕੈਪਟਨ ਅਮਰਿੰਦਰ ਸਿੰਘ ਦਾ ਰੋਡ ਸ਼ੋਅ

ਇਸ ਮੌਕੇ ਕੈਪਟਨ ਨੇ ਲੋਕਾਂ ਨੂੰ ਸੰਬੋਧਿਤ ਕਰਦਿਆਂ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਕਰੜੇ ਹੱਥੀ ਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਿਰਫ਼ ਪ੍ਰਚਾਰ ਦਾ ਢੰਗ ਆਉਂਦਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਪਾਣੀ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਪ੍ਰਚਾਰ ਕਰ ਰਹੀ ਹੈ, ਪਰ ਇਹ ਤਾਂ ਸਰਕਾਰ ਦਾ ਕੰਮ ਹੈ। ਬਿਜਲੀ ਅਤੇ ਪਾਣੀ ਦੀ ਸਹੂਲਤ ਤਾਂ ਪੰਜਾਬ ਦੇ ਲੋਕਾਂ ਨੂੰ ਪਹਿਲਾ ਹੀ ਮਿਲ ਰਹੀ ਹੈ।

ਇਹ ਵੀ ਪੜ੍ਹੋ: ਦਿੱਲੀ 'ਚ ਬਣੇਗੀ ਕਾਂਗਰਸ ਦੀ ਸਰਕਾਰ: ਕੈਪਟਨ ਅਮਰਿੰਦਰ ਸਿੰਘ

ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦਿਆਂ ਕੈਪਟਨ ਨੇ ਕਿਹਾ ਕਿ ਕੇਂਦਰ ਸਰਕਾਰ ਤਾਂ ਦੇਸ਼ ਵਿੱਚ ਸੀਏਏ ਵਰਗੇ ਕਾਨੂੰਨ ਲਾਗੂ ਕਰਕੇ ਦੇਸ਼ ਦਾ ਮਾਹੋਲ ਖ਼ਰਾਬ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਲੋਕ ਉਤਸ਼ਾਹਿਤ ਨਜ਼ਰ ਆ ਰਹੇ ਹਨ ਅਤੇ ਉਹ ਦਿੱਲੀ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਦਾਅਵਾ ਕਰਦੇ ਹਨ।

ABOUT THE AUTHOR

...view details