ਪੰਜਾਬ 'ਚ ਖ਼ਾਲੀ ਅਸਾਮੀਆਂ ਨੂੰ ਲੈ ਕੇ ਕੈਪਟਨ ਨੇ ਕੀਤਾ ਵੱਡਾ ਐਲਾਨ - punjab
ਪੰਜਾਬ 'ਚ ਭਰੀਆਂ ਜਾਣਗੀਆਂ ਖ਼ਾਲੀ ਅਸਾਮੀਆਂ, ਕੈਪਟਨ ਨੇ ਸਾਰੇ ਵਿਭਾਗਾਂ ਤੋਂ 10 ਦਿਨਾਂ 'ਚ ਮੰਗੀ ਰਿਪੋਰਟ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਨੂੰ ਅਸਾਮੀਆਂ ਦੀ ਪਛਾਣ ਕਰਕੇ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਇਸ ਕੰਮ ਲਈ ਸਾਰੇ ਸਾਰੇ ਵਿਭਾਗਾਂ ਨੂੰ 10 ਦਿਨਾਂ ਦੀ ਡੈੱਡਲਾਈਨ ਦਿੱਤੀ ਹੈ।
ਮੁੱਖ ਮੰਤਰੀ ਨੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਤਹਿਤ 'ਪਹਿਲੇ ਪੜਾਅ ਵਿੱਚ ਲਗਭਗ 29,000 ਆਸਾਧਰਣ ਅਸਾਮੀਆਂ ਭਰੀਆਂ ਜਾਣਗੀਆਂ ਤੇ ਅਗਲੇ ਪੜਾਅ ਵਿੱਚ 15,000 ਹੋਰ ਅਸਾਮੀਆਂ ਭਰੀਆਂ ਜਾਣਗੀਆਂ।
ਇੱਕ ਹੋਰ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਨੇ ਗੁਰਦਾਸਪੁਰ, ਤਰਨ ਤਾਰਨ ਤੇ ਅੰਮ੍ਰਿਤਸਰ ਦੇ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਸਰਕਾਰੀ ਸਕੂਲਾਂ ਦੇ 9ਵੀਂ ਤੇ 10ਵੀਂ ਜਮਾਤ ਤੋਂ ਇਲਾਵਾ ਕਾਲਜਾਂ ਦੇ ਪਹਿਲੇ ਤੇ ਦੂਜੇ ਸਾਲ ਦੇ ਵਿਦਿਆਰਥੀਆਂ ਨੂੰ ਲਾਜ਼ਮੀ ਐਨਸੀਸੀ ਟ੍ਰੇਨਿੰਗ ਦੇਣ ਲਈ ਪਾਇਲਟ ਪ੍ਰੋਜੈਕਟ ਦਾ ਵੀ ਐਲਾਨ ਕੀਤਾ ਹੈ।